ਪਿੰਡਾਂ ਵਿਚ ਕਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਲਈ ਪ੍ਰੇਰਿਤ ਕੀਤਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 25 ਜਨਵਰੀ 2022 - ਡਿਪਟੀ ਕਮਿਸ਼ਨਰ ਫਰੀਦਕੋਟ ਦੇ ਹੁਕਮਾਂ ਅਨੁਸਾਰ ਜਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਵਿਚ 100 ਪ੍ਰਤੀਸ਼ਤ ਵੈਕਸੀਨੇਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਅਤੇ ਡਾ: ਅਵਤਾਰਜੀਤ ਸਿੰਘ ਅਤੇ ਸ਼੍ਰੀ ਮਤੀ ਸੁਖਵੀਰ ਕੌਰ ਬਾਲ ਵਿਕਾਸ ਤੇ ਪੰਚਾਇਤ ਅਫਸਰ ਵੱਲੋਂ ਸਮੂਹ ਪੰਚਾਇਤਾਂ ਦੇ ਸਰਪੰਚਾਂ/ਪੰਚਾ ਨੂੰ ਕੋਵਿਡ-19 ਦੇ ਬਚਾਅ ਲਈ ਆਪਣੀਆਂ- ਆਪਣੀਆਂ ਗ੍ਰਾਮ ਪੰਚਾਇਤਾਂ ਵਿੱਚ 100 ਪ੍ਰਤੀਸ਼ਤ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਇਸ ਗੰਭੀਰ ਬਿਮਾਰੀ ਤੋਂ ਬਚਿਆ ਜਾ ਸਕੇ।
ਪ੍ਰੀਤ ਮਹਿੰਦਰ ਸਿੰਘ ਸਹੋਤਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਅਤੇ ਡਾ: ਅਵਤਾਰਜੀਤ ਸਿੰਘ ਅਤੇ ਸ਼੍ਰੀ ਮਤੀ ਸੁਖਵੀਰ ਕੌਰ ਬਾਲ ਵਿਕਾਸ ਤੇ ਪੰਚਾਇਤ ਅਫਸਰ ਵੱਲੋਂ ਪਿੰਡ ਬੁਰਜ ਹਰੀ ਕਾ, ਬਰਗਾੜੀ, ਗੁਰੂਸਰ, ਗੁੰਮਟੀ ਖੁਰਦ, ਚੈਨਾ, ਰੋੜੀਕਪੂਰਾ ਅਤੇ ਢੈਪਈ ਦਾ ਨਿਜੀ ਤੌਰ ਤੇ ਦੌਰਾ ਕਰਕੇ ਲੋਕਾਂ ਨੂੰ ਕੋਵਿਡ-19 ਦੇ ਬਚਾਅ ਲਈ ਪ੍ਰੇਰਿਤ ਕੀਤਾ ਗਿਆ।