ਨਗਰ ਕੌਂਸਲ ਜਗਰਾਉਂ ਵਿਖੇ “ਨੈਸ਼ਨਲ ਵੋਟਰਜ਼ ਡੇ' ਮਨਾਇਆ ਗਿਆ
ਦੀਪਕ ਜੈਨ
ਜਗਰਾਓਂ, 25 ਜਨਵਰੀ 2022 - ਨੋਡਲ ਅਫਸਰ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਜਗਰਾਉਂ ਪਾਸੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਈਓ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਅੱਜ “ਨੈਸ਼ਨਲ ਵੋਟਰਜ਼ ਡੇ' ਦਫਤਰ ਨਗਰ ਕੌਂਸਲ ਜਗਰਾਉਂ ਵਿਖੇ ਮਨਾਇਆ ਗਿਆ ਅਤੇ ਵੋਟਰ ਪ੍ਰਣ ਲਿਆ ਗਿਆ। ਨੈਸ਼ਨਲ ਵੋਟਰਜ਼ ਡੇ” ਦੇ ਇਸ ਸਮਾਗਮ ਵਿੱਚ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਵਲੋਂ ਇਹ ਪ੍ਰਣ ਕੀਤਾ ਗਿਆ ਕਿ ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਪੂਰਾ ਵਿਸ਼ਵਾਸ ਰੱਖਦੇ ਹੋਏ ਆਪਣੇ ਦੇਸ਼ ਦੀਆਂ ਲੋਕਤੰਤਰੀ ਪਰੰਪਰਾਵਾਂ ਕਾਇਮ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਮਈ ਚੋਣਾਂ ਦੇ ਮਾਣ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ।
ਇਸ ਮੌਕੇ ਕਾਰਜ ਸਾਧਕ ਅਫਸਰ ਅਸ਼ੋਕ ਕੁਮਾਰ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਦਾ ਐਲਾਨ ਕੀਤਾ ਜਾ ਚੁੱਕਾ ਹੈ ਜਿਸ ਤਹਿਤ ਮਿਤੀ 20 ਫਰਵਰੀ, 2022 ਨੂੰ ਪੰਜਾਬ ਵਿੱਚ ਵੋਟਾਂ ਪੈਣੀਆਂ ਹਨ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦਾ ਇਤੇਮਾਲ ਜਰੂਰ ਕੀਤਾ ਜਾਵੇ।ਇਸ ਮੌਕੇ ਉਕਤ ਤੋਂ ਇਲਾਵਾ ਸੱਤਿਆਜੀਤ ਏ.ਐਮ.ਈ., ਰਮਨ ਕੁਮਾਰ ਸੁਪਰਡੰਟ ਸੈਨੀਟੇਸ਼ਨ, ਚਰਨਜੀਤ ਸਿੰਘ ਬਿਲਡਿੰਗ ਇੰਸਪੈਕਟਰ, ਸ਼ਿਆਮ ਕੁਮਾਰ ਸੈਨਟਰੀ ਇੰਸਪੈਕਟਰ, ਰਾਕੇਸ਼ ਕੁਮਾਰ ਇੰਸਪੈਕਟਰ, ਦਵਿੰਦਰ ਸਿੰਘ ਜੂਨੀਅਰ ਸਹਾਇਕ, ਹਰੀਸ਼ ਕੁਮਾਰ ਕਲਰਕ, ਨਵਜੀਤ ਕੌਰ ਕਲਰਕ, ਅਮਰਪਾਲ ਸਿੰਘ ਕਲਰਕ, ਤਾਰਕ ਕਲਰਕ, ਹਰਦੀਪ ਢੋਲਣ, ਬੇਅੰਤ ਸਿੰਘ ਆਦਿ ਹਾਜ਼ਰ ਸਨ।