ਭਾਜਪਾ ਆਗੂਆਂ ਵੱਲੋਂ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਨੂੰ ਸ਼ਰਧਾਂਜਲੀਆਂ
ਅਸ਼ੋਕ ਵਰਮਾ
ਬਠਿੰਡਾ, 23 ਜੂਨ,2022 : ਭਾਰਤੀ ਜਨਤਾ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨ ਸੰਘ ਦੇ ਸੰਸਥਾਪਕ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਭਾਜਪਾ ਵਰਕਰਾਂ ਨੇ ਅੱਜ ਸ਼ਰਧਾਂਜਲੀ ਭੇਂਟ ਕੀਤੀ। ਭਾਜਪਾ ਆਗੂ ਵੀਨੂੰ ਗੋਇਲ ਅਤੇ ਉਨ੍ਹਾਂ ਦੀ ਟੀਮ ਨੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬੁੱਤ ’ਤੇ ਫੁੱਲ ਮਾਲਾਵਾਂ ਚੜ੍ਹਾਈਆਂ। ਭਾਜਪਾ ਵਰਕਰਾਂ ਵੱਲੋਂ 50 ਬੂਟੇ ਵੀ ਲਾਏ ਗਏ। ਭਾਜਪਾ ਆਗੂ ਵੀਨੂੰ ਗੋਇਲ ਨੇ ਕਿਹਾ ਕਿ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣਾ ਬਲਿਦਾਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰਾ ਭਾਰਤ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ। ਇਸ ਮੌਕੇ ਸੁਮਨ, ਸ਼ਵੇਤਾ, ਕਿਰਨ, ਸੀਮਾ ਅਤੇ ਹੋਰ ਭਾਜਪਾ ਵਰਕਰ ਹਾਜ਼ਰ ਸਨ।