ਬਾਬੂਸ਼ਾਹੀ ਨਾਲ ਗੱਲਬਾਤ ਕਰਦੇ ਹੋਏ ਐਸ ਐਸ ਪੀ ਡਾ ਰਵਜੋਤ ਗਰੇਵਾਲ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 25 ਜੂਨ : ਅੱਜ ਦੇ ਸਮੇਂ ਵਿੱਚ ਮਹਿਲਾਵਾਂ ਦੀ ਸੁਰੱਖਿਆ ਬੇਹੱਦ ਜ਼ਰੂਰੀ ਹੈ ਅਤੇ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪੁਲਿਸ ਵਲੋਂ ਵਿਸ਼ੇਸ਼ ਸੈੱਲ ਕਾਇਮ ਕਰ ਕੇ ਉਨ੍ਹਾਂ ਦੀ ਸੁਰੱਖਿਆ ਨੂੰ ਅਹਿਮ ਮਸਲੇ ਦੀ ਤਰਜ ਤੇ ਵਿਚਾਰਦਿਆਂ ਹਰ ਸਮੇਂ ਤੱਤਪਰ ਰਹਿਣ ਦੀ ਵਿਉਂਤਬੰਦੀ ਨੂੰ ਅਪਨਾਇਆ ਜਾ ਰਿਹਾ ਹੈ , ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ ਐਸ ਪੀ ਫਤਹਿਗੜ੍ਹ ਸਾਹਿਬ ਡਾ ਰਵਜੋਤ ਗਰੇਵਾਲ ਨੇ ਬਾਬੂਸ਼ਾਹੀ ਗੱਲਬਾਤ ਦੌਰਾਨ ਕੀਤਾ
ਐਸ ਐਸ ਪੀ ਡਾ ਰਵਜੋਤ ਗਰੇਵਾਲ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਪੁਲਿਸ ਹਰ ਸਮੇਂ ਔਰਤਾਂ ਦੀ ਮਦਦ ਕਰਨ ਲਈ ਤਤਪਰ ਹੈ ਤਾਂ ਕਿ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ ਉਨ੍ਹਾਂ ਆਖਿਆ ਕਿ ਮਹਿਲਾਵਾਂ ਨੇ ਆਪਣੇ ਯੋਗਦਾਨ ਸਦਕਾ ਦੇਸ਼ ਨੂੰ ਅੱਗੇ ਲੈ ਕੇ ਜਾਣ ਲਈ ਭਰਵਾਂ ਕੰਮ ਕੀਤਾ ਹੈ ਤੇ ਇਸ ਲਈ ਸਾਡਾ ਵੀ ਫਰਜ਼ ਬਣਦਾ ਹੈ ਕਿ ਉਨ੍ਹਾਂ ਨੂੰ ਸੁਰੱਖਿਆ ਯਕੀਨੀ ਬਣਾਈ ਜਾਵੇ