ਅਗਨੀਪਥ ਸਕੀਮ ਦੇ ਞਿਰੋਧ 'ਚ ਬੀਕੇਯੂ (ਏਕਤਾ) ਉਗਰਾਹਾਂ ਦੀ ਅਗਵਾਈ 'ਚ ਰੋਸ ਭਰਪੂਰ ਰੈਲੀ ਅਤੇ ਮੁਜ਼ਾਹਰਾ
ਸੁਖਮੰਦਰ ਹਿੰਮਤਪੁਰੀ
ਨਿਹਾਲ ਸਿੰਘ ਞਾਲਾ 25 ਜੂਨ 2022 - ਕੇਂਦਰੀ ਭਾਜਪਾ ਮੋਦੀ ਸਰਕਾਰ ਞੱਲੋਂ ਫੌੌਜ ਞਿੱਚ ਅਗਨੀਪਥ ਯੋਜਨਾ ਲਿਆਉਣ ਦੇ ਞਿਰੁੱਧ ਦੇਸ਼ ਭਰ ਵਿੱਚ ਹੋ ਰਹੇ ਵਿਸ਼ਾਲ ਜਨਤਕ ਰੋਸ ਪ੍ਰਦਰਸ਼ਨਾਂ ਨੂੰ ਹੋਰ ਬੁਲੰਦੀਆਂ 'ਤੇ ਲੈ ਜਾਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਿਹਾਲ ਸਿੰਘ ਞਾਲਾ ਦੇ ਐਸ ਡੀ ਐਮ ਦਫਤਰ ਮੂਹਰੋ ਰੈਲੀ ਅਤੇ ਮੁਜ਼ਾਹਰਾ ਕਰਕੇ ਮੰਗ ਪੱਤਰ ਦਿੱਤਾ ਗਿਆ। ਬੂਟਾ ਸਿੰਘ ਭਾਗੀਕੇ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਅਗਨੀਪਥ ਸਕੀਮ ਦੇਸ਼ ਦੇ ਕ੍ਰੋੜਾਂ ਬੇਰੁਜ਼ਗਾਰ ਨੌਜਵਾਨਾਂ ਲਈ ਪੱਕੀ ਸਰਕਾਰੀ ਨੌਕਰੀ ਦੀ ਗਰੰਟੀ ਦਾ ਹੱਕ ਵੀ ਖੋਂਹਦੀ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਵੀ ਖਤਰਾ ਖੜ੍ਹਾ ਕਰਦੀ ਹੈ।
ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ ਕਿਹਾ ਕਿ ਯੋਜਨਾ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੱਦ ਕਰਕੇ ਇਸ ਯੋਜਨਾ ਤਹਿਤ ਭਰਤੀ ਦਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ। ਫੌਜ ਵਿੱਚ ਪਿਛਲੇ ਦੋ ਸਾਲਾਂ ਤੋਂ ਬੰਦ ਕੀਤੀ ਭਰਤੀ ਕਾਰਨ ਰਹਿੰਦੀਆਂ 1,25,000 ਅਸਾਮੀਆਂ ਅਤੇ ਇਸ ਸਾਲ ਖਾਲੀ ਹੋਣ ਵਾਲੀਆਂ ਲਗਭਗ 60,000 ਅਸਾਮੀਆਂ ਦੀ ਪਹਿਲਾਂ ਵਾਂਗ ਰੈਗੂਲਰ ਭਰਤੀ ਤੁਰੰਤ ਸ਼ੁਰੂ ਕੀਤੀ ਜਾਵੇ। ਜਿੱਥੇ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ ਉਸ ਨੂੰ ਪੂਰਾ ਕੀਤਾ ਜਾਵੇ ਅਤੇ ਪਿਛਲੇ ਦੋ ਸਾਲਾਂ ਤੋਂ ਭਰਤੀ ਨਾ ਹੋਣ ਦੇ ਬਦਲੇ ਆਮ ਭਰਤੀ ਲਈ ਨੌਜਵਾਨਾਂ ਨੂੰ ਉਮਰ ਵਿੱਚ 2 ਸਾਲ ਦੀ ਛੋਟ ਦਿੱਤੀ ਜਾਵੇ। ਕਿਸੇ ਵੀ ਫੌਜੀ ਭਰਤੀ ਲਈ ਬਿਨੈਕਾਰਾਂ 'ਤੇ ਕੋਈ ਹਲਫ਼ਨਾਮਾ ਲੈਣ ਦੀ ਸ਼ਰਤ ਨਾ ਲਗਾਈ ਜਾਵੇ ਜਿਹੜੀ ਉਹਨਾਂ ਨੂੰ ਜਨਤਕ ਜਮਹੂਰੀ ਪ੍ਰਦਰਸ਼ਨਾਂ ਦੇ ਅਧਿਕਾਰ ਤੋਂ ਵਾਂਝਾ ਕਰਦੀ ਹੋਵੇ। ਪ੍ਰਧਾਨ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਬੀਤੇ ਦਿਨੀਂ ਇਨ੍ਹਾਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਅੰਦੋਲਨ ਕਰ ਰਹੇ ਲੋਕਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਪੁਲਿਸ ਕੇਸ ਵਾਪਸ ਲਏ ਜਾਣ ਅਤੇ ਦਿੱਲੀ ਵਿਖੇ ਗ੍ਰਿਫ਼ਤਾਰ ਕਰਕੇ ਤਿਹਾੜ ਜੇਲ੍ਹ ਵਿੱਚ ਡੱਕੇ ਗਏ ਸੈਂਕੜੇ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
ਰੈਲੀ ਵਿੱਚ ਬੀਕੇਯੂ ਏਕਤਾ ਉਗਰਾਹਾਂ ਦੇ ਗੁਰਮੇਲ ਸਿੰਘ ਸੈਦੋਕੇ,ਜੰਗੀਰ ਸਿੰਘ ਹਿੰਮਤਪੁਰਾ, ਇੰਦਰਮੋਹਨ ਪੱਖੋਂ,ਸੁਦਾਗਰ ਸਿੰਘ ਖਾਈ, ਕੇਵਲ ਕ੍ਰਿਸ਼ਨ ਬੱਧਨੀ,ਗੁਰਨਾਮ ਸਿੰਘ ਮਾਛੀਕੇ,ਸਿੰਗਾਰਾ ਸਿੰਘ ਤਖ਼ਤੂਪੁਰਾ,ਹਰਨੇਕ ਸਿੰਘ ਰਾਮਾਂ,ਨਿਰਮਲ ਸਿੰਘ ਖੋਟੇ,ਸਾਧੂ ਸਿੰਘ ਮੱਲੇਆਣਾ,ਚਰਨਜੀਤ ਕੌਰ ਕੁੱਸਾ,ਚਰਨਜੀਤ ਕੌਰ ਹਿੰਮਤਪੁਰਾ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਰਸ਼ਨ ਸਿੰਘ ਹਿੰਮਤਪੁਰਾ,ਨੌਜਵਾਨ ਭਾਰਤ ਸਭਾ ਦੇ ਕਰਮ ਰਾਮਾਂ,ਗੁਰਮੁਖ ਸਿੰਘ, ਟੀ ਐਸ ਯੂਨੀਅਨ ਦੇ ਤੀਰਥ ਸਿੰਘ ਕੁੱਸਾ, ਸਾਬਕਾ ਸੈਨਿਕ ਯੂਨੀਅਨ ਦੇ ਚਰਨ ਸਿੰਘ ਸਮੇਤ ਞੱਡੀ ਗਿਣਤੀ ਕਿਸਾਨ,ਮਜ਼ਦੂਰ, ਨੌਜਵਾਨ, ਮੁਲਾਜ਼ਮਾਂ ਅਤੇ ਸਾਬਕਾ ਸੈਨਿਕ ਆਦਿ ਞੱਡੀ ਞਿੱਚ ਹਾਜ਼ਰ ਸਨ।