ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਸਬੰਧੀ ਧਾਰਮਕ ਸਮਾਗਮ ਦੀ ਸ਼ੁਰੂਆਤ, ਨਗਰ ਕੀਰਤਨ ਭਲਕੇ 29 ਜੂਨ ਨੂੰ
ਜਗਤਾਰ ਸਿੰਘ
ਬਹਾਦਰਗੜ੍ਹ/ਪਟਿਆਲਾ 28 ਜੂਨ 2022 - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਕ ਸਮਾਗਮ ਦੀ ਸ਼ੁਰੂਆਤ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਦੀ ਆਰੰਭਤਾ ਨਾਲ ਕੀਤੀ ਗਈ। ਇਸ ਮੌਕੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੀ ਆਰੰਭਤਾ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਪੁੱਜੇ ਹੋਏ ਸਨ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਹੀਦੀ ਦੇਣ ਲਈ ਜਾਂਦਿਆਂ ਹੋਇਆ ਸੈਫਾਬਾਦ ਬਹਾਦਰਗੜ੍ਹ ਵਿਖੇ ਨਵਾਬ ਸੈਫਖਾਨ ਦੀ ਬੇਨਤੀ ਪ੍ਰਵਾਨ ਕਰਦਿਆਂ ਇਸ ਅਸਥਾਨ ’ਤੇ ਤਿੰਨ ਮਹੀਨੇ ਤੇ ਕੁਝ ਸਮਾਂ ਠਹਿਰੇ ਤੇ ਸੰਗਤਾਂ ਨੂੰ ਦਰਸ਼ਨ ਦੀਦਾਰ ਦੇ ਕੇ ਨਿਹਾਲ ਕੀਤਾ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਪੁਰ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਆਗਮਨ ਦਿਹਾੜੇ ਸਬੰਧੀ ਭਲਕੇ 29 ਜੂਨ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਧਾਰਮਕ ਦੀਵਾਨ ਸਜਾਏ ਜਾਣਗੇ।
ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਸਵੇਰ ਤੋਂ ਦੇਰ ਰਾਤ 10.30 ਵਜੇ ਤੱਕ ਧਾਰਮਕ ਸਮਾਗਮ ਦਾ ਆਯੋਜਨ ਹੋਵੇਗਾ। ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਸੰਗਤਾਂ ਨਗਰ ਕੀਰਤਨ ਅਤੇ ਧਾਰਮਕ ਦੀਵਾਨਾਂ ’ਚ ਪੁੱਜਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਗੁਰਲਾਲ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਲਖਵਿੰਦਰ ਸਿੰਘ ਅਜਰੌਰਾ,ਲਵਿੰਦਰ ਸਿੰਘ ਦੌਣ ਕਲਾਂ, ਤੋਂ ਇਲਾਵਾ ਅਕਾਊਟੈਂਅ ਗੁਰਮੀਤ ਸਿੰਘ, ਪਿ੍ਰਤਪਾਲ ਸਿੰਘ, ਪਰਮਜੀਤ ਸਿੰਘ ਪੰਮਾ ਅਤੇ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਆਦਿ ਸ਼ਾਮਲ ਸਨ।