ਸੰਗਤਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੇ ਜਿੱਤੇ ਆਜਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀ ਮੁਕਾਬਲੇ
ਦਲਜੀਤ ਕੌਰ ਭਵਾਨੀਗੜ੍ਹ
ਲਹਿਰਾਗਾਗਾ, 5 ਅਗਸਤ, 2022 : ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜਿਲ੍ਹਾ ਪੱਧਰੀ ਮੁਕਾਬਲੇ ਸੰਗਰੂਰ ਦੇ ਘਾਬਦਾਂ ਮੈਰੀਟੋਰੀਅਸ ਸਕੂਲ ਵਿੱਚ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਗਤਪੁਰਾ ਦੇ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਪੇਸ਼ ਕਰਦਿਆਂ ਕਈ ਇਨਾਮ ਜਿੱਤੇ।
ਕੋਲਾਜ ਮੇਕਿੰਗ (ਮਿਡਲ) ਅਤੇ ਕਵਿਤਾ ਉਚਾਰਨ (ਮਿਡਲ)ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਕੋਰੀਓਗ੍ਰਾਫੀ (ਮਿਡਲ ਪੱਧਰ) ਵਿੱਚ ਤੀਜਾ, ਸਕਿੱਟ ਮੁਕਾਬਲਾ (ਮਿਡਲ ਪੱਧਰ) ਵਿੱਚ ਤੀਜਾ ਸਥਾਨ ਅਤੇ ਸਕਿੱਟ (ਸੈਕੰਡਰੀ) ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਪ੍ਰਾਪਤੀ 'ਤੇ ਸਕੂਲ ਦੇ ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਖੁਸ਼ੀ ਪ੍ਰਗਟ ਕੀਤੀ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਸਕੂਲ ਵਿੱਚ ਕਰਵਾਏ ਗਣਿਤ ਮੇਲੇ ਵਿਚ ਵਿਦਿਆਰਥੀਆਂ ਦੇ ਮਾਡਲਾਂ/ਪ੍ਰੋਜੈਕਟਾਂ ਦੀ ਵੀ ਪਿੰਡ ਵਾਸੀਆਂ ਨੇ ਸ਼ਲਾਘਾ ਕਰਦਿਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸਰਾਹਨਾ ਕੀਤੀ।