ਨੌਜਵਾਨਾਂ ਨੂੰ ਰਾਸ਼ਟਰੀ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ ਸਬੰਧੀ ਦਿੱਤੀ ਜਾਣਕਾਰੀ
ਜੀ ਐਸ ਪੰਨੂ
ਪਟਿਆਲਾ, 19 ਅਗਸਤ,2022- ਨੌਜਵਾਨਾਂ ਨੂੰ ਹੁਨਰ ਸਿਖਲਾਈ ਲਈ ਉਤਸ਼ਾਹਤ ਕਰਨ ਲਈ ਸਰਕਾਰ ਵੱਲੋਂ ਵੱਖ ਵੱਖ ਉਦਯੋਗਾਂ 'ਚ ਅਪ੍ਰੈਂਟਿਸ ਵਜੋਂ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਰਾਸ਼ਟਰੀ ਅਪ੍ਰੈਂਟਿਸਸ਼ਿਪ ਮਿਸ਼ਨ ਚਲਾਇਆਂ ਜਾਂ ਰਿਹਾਂ ਹੈ। ਇਸ ਸਬੰਧੀ ਆਈ.ਟੀ.ਆਈ ਪਟਿਆਲਾ ਵਿਖੇ ਰਾਸ਼ਟਰੀ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ ਦੀ ਵਰਕਸ਼ਾਪ ਦਾ ਆਯੋਜਨ ਕੀਤਾਂ ਗਿਆਂ ਜਿਸ 'ਚ 150 ਦੇ ਕਰੀਬ ਨੌਜਵਾਨਾਂ ਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਆਈ.ਟੀ.ਆਈ ਲੜਕੇ ਪਟਿਆਲਾ, ਡੀ.ਪੀ.ਐਮ.ਯੂ ਤੇ ਐਮ.ਜੀ.ਐਨ.ਐਫ ਵੱਲੋਂ ਕਰਵਾਈ ਗਈ ਵਰਕਸ਼ਾਪ 'ਚ ਨੌਜਵਾਨਾਂ ਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਅਪ੍ਰੈਂਟਿਸਸ਼ਿਪ ਸਕੀਮ ਦੇ ਫ਼ਾਇਦਿਆਂ ਸਬੰਧੀ ਜਾਗਰੂਕ ਕੀਤਾਂ ਗਿਆਂ ਅਤੇ ਉਨ੍ਹਾਂ ਦੀ ਪੋਰਟਲ 'ਤੇ ਰਜਿਸਟਰੇਸ਼ਨ ਵੀ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕਿੱਲ ਵਿਕਾਸ ਮਿਸ਼ਨ ਦੇ ਨੁੰਮਾਇੰਦੇ ਉਪਕਾਰ ਸਿੰਘ ਨੇ ਦੱਸਿਆਂ ਕਿ ਇਹ ਸਕੀਮ ਸਿੱਖਣ ਨੂੰ ਉਤਸ਼ਾਹਤ ਕਰਦੀ ਹੈ ਅਤੇ ਹੱਥੀ ਸਿਖਲਾਈ 'ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਡੀ.ਐਮ. ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗ ਮੁੱਖੀ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਵਰਕਸ਼ਾਪ ਇਸ ਦਿਸ਼ਾਂ ਵਿੱਚ ਸੰਕਲਪ ਪ੍ਰੋਜੈਕਟ ਤਹਿਤ ਪੀ.ਐਸ.ਡੀ.ਐਮ. ਦਾ ਇੱਕ ਸੁਹਿਰਦ ਯਤਨ ਹੈ। ਉਨ੍ਹਾਂ ਕਿਹਾਂ ਕਿ ਭਵਿੱਖ ਦੀਆਂ ਜ਼ਰੂਰਤਾਂ ਨੂੰ ਪੂਰਾਂ ਕਰਨ ਲਈ ਹੁਨਰ ਵਿਕਾਸ 'ਚ ਕਾਫ਼ੀ ਸੰਭਾਵਨਾਵਾਂ ਹਨ ਤੇ ਨੌਜਵਾਨਾਂ ਨੂੰ ਇਸ ਪਾਸੇ ਜੋੜਨ ਲਈ ਅਜਿਹੇ ਉਪਰਾਲੇ ਸਾਰਥਕ ਸਿੱਧ ਹੋਣਗੇ।
ਇਸ ਮੌਕੇ ਆਈ.ਟੀ.ਆਈ. ਦੇ ਪ੍ਰਿੰਸੀਪਲ ਵੀ.ਕੇ. ਬਾਂਸਲ ਵੱਲੋਂ ਨੌਜਵਾਨਾਂ ਨੂੰ ਸਕੀਮ ਸਬੰਧੀ ਜਾਗਰੂਕ ਕੀਤਾਂ ਗਿਆਂ ਅਤੇ ਇਸ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾਊ। ਉਨ੍ਹਾਂ ਦੱਸਿਆਂ ਕਿ ਸਿਖਲਾਈ ਪ੍ਰਾਪਤ ਮਨੁੱਖੀ ਸਰੋਤ ਦੀ ਮੰਗ ਅਤੇ ਸਪਲਾਈ ਦੇ ਪਾੜੇ ਨੂੰ ਪੂਰਾ ਕਰਨ ਲਈ ਨੌਜਵਾਨਾਂ ਲਈ ਅਪ੍ਰੈਂਟਿਸਸ਼ਿਪ ਮਹੱਤਵਪੂਰਨ ਹੈ। ਵਰਕਸ਼ਾਪ ਦੌਰਾਨ ਐਨ.ਏ.ਪੀ.ਐਸ. ਪੋਰਟਲ 'ਤੇ ਰਜਿਸਟਰ ਕਰਨ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।