ਮਾਨਸਾ ਪੁਲੀਸ ਨੇ ਨਸ਼ੀਲੇ ਪਦਾਰਥਾਂ ਸਮੇਤ 1 ਮੁਲਜ਼ਮ ਅਤੇ ਆਬਕਾਰੀ ਐਕਟ ਦੇ ਭਗੌੜੇ 1 ਮੁਲਜ਼ਮ ਨੂੰ ਕੀਤਾ ਕਾਬੂ
ਸੰਜੀਵ ਜਿੰਦਲ
ਮਾਨਸਾ, 22 ਸਤੰਬਰ 2022 : ਮਾਨਸਾ ਦੇ ਐੱਸਐੱਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ । ਜਿਸਦੇ ਤਹਿਤ ਕਾਰਵਾਈ ਕਰਦੇ ਹੋਏ ਥਾ: ਪ੍ਰਵੀਨ ਕੁਮਾਰ ਮੁੱਖ ਅਫਸਰ ਥਾਣਾ ਜੌੜਕੀਆਂ ਦੀ ਨਿਗਰਾਨੀ ਹੇਠ ਥਾਣੇ: ਗੰਗਾ ਰਾਮ ਸਮੇਤ ਪੁਲਿਸ ਪਾਰਟੀ ਵੱਲੋਂ ਕੁਲਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤਲਵੰਡੀ ਸਾਬੋ ਜਿਲ੍ਹਾ ਬਠਿੰਡਾ ਨੂੰ ਮੋਟਸਾਈਕਲ ਮਾਰਕਾ ਹੀਰੋ ਸਪਲੈਂਡਰ ਸਮੇਤ ਕਾਬੂ ਕਰਕੇ 16 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਜੌੜਕੀਆ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ।
ਇਸੇ ਤਰ੍ਹਾਂ ਸ:ਥ: ਗੁਰਮੇਲ ਸਿੰਘ ਇੰਚਾਰਜ ਚੌਂਕੀ ਕੋਟ ਧਰਮੂ ਸਮੇਤ ਪੁਲਿਸ ਪਾਰਟੀ ਵੱਲੋਂ ਮੁੱਕਦਮਾ ਨੰਬਰ 142 ਮਿਤੀ 12.08.2018 ਅ/ਧ 61/1/14 ਆਬਕਾਰੀ ਐਕਟ ਥਾਣਾ ਸਦਰ ਮਾਨਸਾ ਦੇ ਭਗੌੜੇ (ਅ/ਧ 299 ਜਾਬਤਾ ਫੋਜਦਾਰੀ) ਮੁਲਜ਼ਮ ਅੰਮ੍ਰਿਤਪਾਲ ਸਿੰਘ ਉਰਫ ਅਮਨੀ ਪੁੱਤਰ ਜੱਗਾ ਸਿੰਘ ਵਾਸੀ ਜਵਾਹਰਕੇ ਦਾ ਟਿਕਾਣਾ ਟਰੇਸ ਕਰਕੇ ਕਾਬੂ ਕੀਤਾ ਗਿਆ ਹੈ ।