ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀਆਂ ਮਜੀਠੀਆ ਨੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ
ਜਗਤਾਰ ਸਿੰਘ,ਬਾਬੂਸ਼ਾਹੀ ਨੈਟਵਰਕ
ਪਟਿਆਲਾ 23 ਸਤੰਬਰ 2022: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੀਆਂ ਕਿਹਾ ਕਿ ਭਗਤੀ ਲਹਿਰ ਦੀ ਸਤਿਕਾਰਯੋਗ ਸ਼ਖਸ਼ੀਅਤ, ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ।
ਉਨ੍ਹਾਂ ਕਿਹਾ ਕਿ ਸ਼ੇਖ ਫਰੀਦ ਜੀ ਦੀ ਬਾਣੀ ਸਮੁੱਚੀ ਲੋਕਾਈ ਨੂੰ ਪਾਖੰਡਾਂ ਅਤੇ ਕਰਮ ਕਾਂਡਾਂ ਤੋਂ ਉੱਪਰ ਉੱਠ ਹਮੇਸ਼ਾ ਸਾਦਾ ਅਤੇ ਸਚਾਰੂ ਜੀਵਨ ਜਿਉਣ ਦੀ ਪ੍ਰੇਰਨਾ ਦਿੰਦੀ ਰਹੇਗੀ।