ਲੋਕ ਸਭਾ ਮੈਂਬਰ ਡਾ.ਅਮਰ ਸਿੰਘ ਬੋਪਾਰਾਏ ਤੇ ਸਮਿਤ ਸਿੰਘ ਮਾਨ ਨੇ ਹਲਕਾ ਅਮਰਗੜ੍ਹ ਦੇ ਪਿੰਡਾਂ ਦਾ ਕੀਤਾ ਦੌਰਾ
ਮੁਹੰਮਦ ਇਸਮਾਈਲ ਏਸ਼ੀਆ,ਬਾਬੂਸ਼ਾਹੀ ਨੈਟਵਰਕ
ਮਲੇਰਕੋਟਲਾ , 23 ਸਤੰਬਰ 2022
ਲੋਕ ਸਭਾ ਹਲਕਾ ਸ੍ਰੀ ਫਤਿਹਗਡ਼੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਲੋਕਸਭਾ ਮੈਂਬਰ ਡਾ.ਅਮਰ ਸਿੰਘ ਬੋਪਾਰਾਏ ਵੱਲੋਂ ਆਪਣੇ ਹਲਕੇ ਅਧੀਨ ਪੈਂਦੇ ਜਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਭੋਗੀਵਾਲ, ਨਾਰੋਮਾਜਰਾ, ਜੰਡਾਲੀ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਲਾਗਲੇ ਪਿੰਡ ਭੋਗੀਵਾਲ ਵਿਖੇ ਪਹੁੰਚੇ ਡਾ. ਅਮਰ ਸਿੰਘ ਬੋਪਾਰਾਏ, ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਸਮਿੱਤ ਸਿੰਘ ਮਾਨ, ਹਲਕਾ ਰਾਏਕੋਟ ਤੋਂ ਇੰਚਾਰਜ ਕਾਮਿਲ ਅਮਰ ਸਿੰਘ ਬੋਪਾਰਾਏ, ਯੂਥ ਆਗੂ ਪ੍ਰਭਦੀਪ ਸਿੰਘ ਗਰੇਵਾਲ (ਸਿਆਸੀ ਸਕੱਤਰ ਡਾ.ਅਮਰ ਸਿੰਘ ਮੈਂਬਰ ਪਾਰਲੀਮੈਂਟ) ਨੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਜਰਨੈਲ ਦੀਨ ਭੋਗੀਵਾਲ ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ। ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ ਜਰਨੈਲ ਦੀਨ ਬਹੁਤ ਹੀ ਚੰਗੇ ਸੁਭਾਅ ਦੇ ਮਾਲਕ ਸਨ ਤੇ ਲੋਕ ਭਲਾਈ ਦੇ ਕੰਮਾਂ ਲਈ ਹਮੇਸ਼ਾਂ ਤੱਤਪਰ ਰਹਿੰਦੇ ਸਨ । ਉਨ੍ਹਾਂ ਦੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਉੱਥੇ ਹੀ ਪਾਰਟੀ ਨੂੰ ਵੀ ਵੱਡਾ ਵੱਡਾ ਦੁੱਖ ਲੱਗਾ ਹੈ। ਇਸ ਮੌਕੇ ਸਾਂਸਦ ਡਾ. ਅਮਰ ਸਿੰਘ ਬੋਪਾਰਾਏ ਨੂੰ ਲਾਗਲੇ ਪਿੰਡਾਂ ਦੇ ਲੋਕਾਂ ਵੱਲੋਂ ਕੁਝ ਮੰਗ ਪੱਤਰ ਵੀ ਸੌਂਪੇ ਗਏ
, ਜਿੰਨ੍ਹਾਂ ਬਾਰੇ ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਮੰਗਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਉਹ ਤੇ ਉਨਾਂ ਦੀ ਟੀਮ ਹਮੇਸ਼ਾ ਲੋਕਾਂ ਲਈ ਹਾਜ਼ਰ ਹੈ।
ਇਸ ਮੌਕੇ ਸਰਪੰਚ ਰਾਜਵਿੰਦਰ ਸਿੰਘ ਲਾਲਾ ਭੋਗੀਵਾਲ, ਸਾ.ਚੇਅ. ਹਰਜਿੰਦਰ ਸਿੰਘ ਨੱਥੂਮਾਜਰਾ, ਦੀਪਾ ਪੰਚ, ਜੰਗ ਖਾਂ, ਸੁਖਵਿੰਦਰ ਸਿੰਘ ਪ੍ਰਧਾਨ, ਕਰਨੈਲ ਸਿੰਘ, ਸ਼ਮਸ਼ਾਦ ਅਲੀ, ਕੈਮਦੀਨ, ਸਲੀਮ ਖਾਨ, ਰਸ਼ੀਦ , ਹਮਦਰਦਵੀਰ ਸਿੰਘ, ਦੀਪਇੰਦਰਪ੍ਰੀਤ ਸਿੰਘ ਤੇ ਨੇੜਲੇ ਪਿੰਡਾਂ ਦੇ ਮੋਹਤਬਰ ਤੇ ਕਾਂਗਰਸੀ ਵਰਕਰ ਹਾਜ਼ਰ ਸਨ ।