ਭਾਈ ਲਾਲੂ ਦਾ ਸਲਾਨਾ ਜੋੜ ਮੇਲਾ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ
- ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਘਰ ਮੱਥਾ ਟੇਕ ਕੇ ਅਸ਼ੀਰਵਾਦ ਲਿਆ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 25 ਸਤੰਬਰ 2022 - ਬ੍ਰਹਮ ਗਿਆਨੀ ਭਾਈ ਲਾਲੂ ਜੀ ਦਾ ਸਲਾਨਾ ਜੋੜ ਮੇਲਾ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੇਜਰ ਭਾਈ ਚੈਂਚਲ ਸਿੰਘ ਆਹਲੀ ਦੀ ਅਗਵਾਈ ’ਚ ਮਨਾਏ ਗਏ ਇਸ ਮੇਲੇ ਦੌਰਾਨ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ ਪੁੱਜੀਆਂ ਸੰਗਤਾਂ ਨੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕੀਤੇ ਅਤੇ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ।
ਮੀਂਹ ਪੈਣ ਦੇ ਬਾਵਜੂਦ ਵੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਗਈ। ਕੱਲ ਤੋਂ ਲਗਾਤਾਰ ਪੈ ਰਹੀ ਬਾਰਸ਼ ਕਾਰਨ ਦਰਬਾਰ ਸਾਹਿਬ ਹਾਲ ਅੰਦਰ ਸਜਾਏ ਗਏ ਧਾਰਮਿਕ ਦਿਵਾਨ ਦੌਰਾਨ ਪੰਥ ਪ੍ਰਸਿੱਧ ਢਾਡੀ ਭਾਈ ਮਨਜੀਤ ਸਿੰਘ ਡੱਲਾ ਸਾਹਿਬ ਵਾਲੇ, ਭਾਈ, ਪ੍ਰਚਾਰਕ ਮਨਪ੍ਰੀਤ ਸਿੰਘ, ਪ੍ਰਚਾਰਕ ਹਰਵਿੰਦਰ ਸਿੰਘ, ਭਾਈ ਹਰਭਜਨ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਪ੍ਰਗਟ ਸਿੰਘ, ਬੀਬੀ ਪ੍ਰਮਿੰਦਰ ਕੌਰ, ਨਿਰਵੈਰ ਸਿੰਘ, ਅੰਮ੍ਰਿਤਦੀਪ ਸਿੰਘ ਸੇਵਕ, ਸਤਨਾਮ ਸਿੰਘ ਸੱਤਾ, ਸਤਪਾਲ ਸਿੰਘ ਤਾਜ, ਗੁਰਮੁਖ ਸਿੰਘ ਐੱਮ. ਏ., ਇਕਬਾਲ ਸਿੰਘ ਬੈਂਸ, ਜਗਤਾਰ ਸਿੰਘ ਨਾਹਲ, ਸਤਨਾਮ ਸਿੰਘ ਸੇਵਕ, ਅਵਤਾਰ ਸਿੰਘ ਦੂਲੋਵਾਲ ਅਤੇ ਪਰਮਜੀਤ ਸਿੰਘ ਪ੍ਰੇਮੀ ਦੇ ਢਾਡੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ ਗਿਆ।
ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਡੱਲਾ, ਨੌਜਵਾਨ ਸਭਾ ਮਨਿਆਲਾ ਕੋਠੇ, ਨੌਜਵਾਨ ਸਭਾ ਡੱਲਾ, ਪੱਕਾ ਕੋਠਾ-ਸ਼ਾਹਜਹਾਨਪੁਰ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ, ਕਲੱਬਾਂ, ਗ੍ਰਾਮ ਪੰਚਾਇਤਾਂ ਤੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਅਤੁੱਟ ਲੰਗਰਾਂ ਅਤੇ ਹੋਰ ਪ੍ਰਬੰਧਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਸੰਤ ਜਗਤਾਰ ਸਿੰਘ ਕਾਰਸੇਵਾ ਵਾਲੇ, ਸੰਤ ਅਮਰੀਕ ਸਿੰਘ ਖੂਖਰੈਣ ਵਾਲੇ, ਬਾਬਾ ਸੁਰਜੀਤ ਸਿੰਘ ਸ਼ੰਟੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਕਲਿਆਣ, ਜਥੇ. ਸਰਵਣ ਸਿੰਘ ਕੁਲਾਰ, ਜਥੇ. ਜਰਨੈਲ ਸਿੰਘ ਡੋਗਰਾਂਵਾਲ, ਕੈਪਟਨ ਹਰਮਿੰਦਰ ਸਿੰਘ, ਇੰਜ. ਸਵਰਨ ਸਿੰਘ ਮੈਂਬਰ ਪੀਏਸੀ., ਮੀਤ ਸਕੱਤਰ ਕੁਲਵੰਤ ਸਿੰਘ, ਸੁਖਜਿੰਦਰ ਸਿੰਘ ਸੋਨੂੰ ਡਡਵਿੰਡੀ, ਜਥੇ. ਹਰਜਿੰਦਰ ਸਿੰਘ ਵਿਰਕ, ਜਥੇ. ਹਰਜਿੰਦਰ ਸਿੰਘ ਲਾਡੀ ਡਡਵਿੰਡੀ, ਜਥੇਦਾਰ ਸੁਖਚੈਨ ਸਿੰਘ ਮਨਿਆਲਾ, ਮੈਨੇਜਰ ਭਾਈ ਚੈਂਚਲ ਸਿੰਘ ਆਹਲੀ, ਆਪ ਆਗੂ ਨਰਿੰਦਰ ਸਿੰਘ ਖਿੰਡਾ, ਆੜ੍ਹਤੀ ਵਿਜੇਪਾਲ ਸਿੰਘ ਧੰਜੂ, ਕੁਲਦੀਪ ਸਿੰਘ ਮੋਮੀ, ਮਨਜੀਤ ਸਿੰਘ ਖਿੰਡਾ, ਬਾਬਾ ਬਖਸ਼ੀਸ਼ ਸਿੰਘ, ਬਲਕਾਰ ਸਿਘ ਕਰਮ ਸਿੰਘ, ਭਾਈ ਰਣਜੀਤ ਸਿੰਘ ਰਾਣਾ, ਬੀਬੀ ਬਲਜੀਤ ਕੌਰ ਕਮਾਲਪੁਰ, ਹਰਪ੍ਰਿਤਪਾਲ ਸਿੰਘ ਵਿਰਕ, ਰਣਜੀਤ ਸਿੰਘ ਵਿਰਕ, ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਕਥਾਵਾਚਕ ਭਾਈ ਸੁਖਦੇਵ ਸਿੰਘ, ਨਿਰਮਲ ਸਿੰਘ, ਡਾ. ਸਤਵੀਰ ਸਿੰਘ, ਸੰਦੀਪ ਸਿੰਘ ਅਤੇ ਸਰਬਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।