ਪੁੱਡਾ ਅਰਬਨ ਅਸਟੇਟ ਸੁਲਤਾਨਪੁਰ ਲੋਧੀ ਵਿਖੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ - ਯਾਦਵਿੰਦਰ ਸਿੰਘ
- ਕਿਹਾ, ਸੀਵਰੇਜ ਟਰੀਟਮੈਂਟ ਪਲਾਂਟ ਨਗਰ ਕੌਂਸਲ ਦੁਆਰਾ ਬਣਾਇਆ ਜਾ ਰਿਹਾ ਹੈ, ਪੁੱਡਾ ਨੇ ਪਹਿਲਾਂ ਹੀ ਇਸ ਲਈ 5.55 ਕਰੋੜ ਰੁਪਏ ਕਰ ਦਿੱਤੇ ਹਨ ਜਾਰੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 6 ਅਕਤੂਬਰ- 2022 - ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ (ਪੁੱਡਾ) ਦੇ ਅਸਟੇਟ ਅਫਸਰ ਯਾਦਵਿੰਦਰ ਸਿੰਘ ਨੇ ਅੱਜ ਦੱਸਿਆ ਕਿ ਅਥਾਰਟੀ ਵੱਲੋਂ ਅਰਬਨ ਅਸਟੇਟ ਸੁਲਤਾਨਪੁਰ ਲੋਧੀ ਦੇ ਇਲਾਕੇ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾ ਕੇ ਵਸਨੀਕਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਪਿੰਡ ਮਾਛੀਜੋਆ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦੀ ਉਸਾਰੀ ਦਾ ਕੰਮ ਨਗਰ ਕੌਂਸਲ ਸੁਲਤਾਨਪੁਰ ਲੋਧੀ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਪੁੱਡਾ ਵੱਲੋਂ ਪਹਿਲਾਂ ਹੀ ਆਪਣਾ ਹਿੱਸਾ 5.55 ਕਰੋੜ ਰੁਪਏ ਜਾਰੀ ਕੀਤਾ ਜਾ ਚੁੱਕਾ ਹੈ। ਕੰਮ ਮੁਕੰਮਲ ਹੋਣ ਤੱਕ ਅਰਬਨ ਅਸਟੇਟ ਦੇ ਸੀਵਰੇਜ ਦੇ ਕੂੜੇ ਦਾ ਨਿਪਟਾਰਾ ਟੈਂਕਰਾਂ ਰਾਹੀਂ ਨਗਰ ਕੌਂਸਲ ਦੇ ਐਸਟੀਪੀ ਵਿਖੇ ਕੀਤਾ ਜਾ ਰਿਹਾ ਹੈ।
ਈਓ ਨੇ ਅੱਗੇ ਦੱਸਿਆ ਕਿ ਅਥਾਰਟੀ ਅਰਬਨ ਅਸਟੇਟ ਵਿੱਚ ਨਿਰਵਿਘਨ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾ ਰਹੀ ਹੈ ਅਤੇ ਇਸ ਤੋਂ ਇਲਾਵਾ ਗਲੀਆਂ ਵਿੱਚ ਨਵੀਆਂ ਐਲਈਡੀ ਲਾਈਟਾਂ, ਪਾਰਕਾਂ ਵਿੱਚ ਹਾਈ ਮਾਸਟ ਸਿਸਟਮ ਸਥਾਪਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁੱਡਾ ਨੇ ਮੌਜੂਦਾ ਪਾਰਕਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ ਇੱਕ ਨਵਾਂ ਪਾਰਕ ਵਿਕਸਤ ਕੀਤਾ ਹੈ। ਉਨ੍ਹਾਂ ਨੇ ਅਰਬਨ ਅਸਟੇਟ ਦੇ ਵਸਨੀਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਤਾਂ ਜੋ ਉਥੋਂ ਦੇ ਵਸਨੀਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।