ਸ਼ਹਿਰ ਦੇ 15 ਟੀ-ਪੁਆਇੰਟਸ 'ਤੇ ਨਾਕੇਬੰਦੀ ਕਰ ਪੁਲਿਸ ਨੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ
ਰੋਹਿਤ ਗੁਪਤਾ
ਗੁਰਦਾਸਪੁਰ, 5 ਦਸੰਬਰ 2022 : ਗੁਰਦਾਸਪੁਰ ਨੇ ਸ਼ਹਿਰ ਦੇ ਵੱਖ ਵੱਖ ਟੀ ਪੁਆਇੰਟਸ ਤੇ 15 ਨਾਕੇ ਲਗਾ ਕੇ ਵਿਸੇਸ ਚੈਕਿੰਗ ਮੁਹਿੰਮ ਚਲਾਈ ਗਈ। ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਐਸਐਸਪੀ ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ ਦੀਆਂ ਹਦਾਇਤਾਂ ਗੁਰਦਾਸਪੁਰ ਵਿੱਖੇ 15 ਨਾਕੇ ਲਗਾ ਕੇ ਵਿਸੇਸ ਤੋਰ ਤੇ ਚੇਕਿਗ ਅਭਿਆਨ ਚਲਾਈਆ ਜਾ ਰਿਹਾ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਾਕੇਬੰਦੀ ਕਰਨ ਦਾ ਮੁੱਖ ਉਦੇਸ਼ ਲੋਕਾਂ ਵਿੱਚ ਪੁਲਿਸ ਪ੍ਰਤੀ ਵਿਸਵਾਸ਼ ਦੀ ਭਾਵਨਾ ਪੈਦਾ ਕਰਨਾ, ਚੋਰੀ ਦੀ ਘਟਨਾਵਾਂ ਤੇ ਕਾਬੂ ਪਾਉਣਾ ਅਤੇ ਗੁੰਡਾ ਅਨਸਰਾਂ ਤੇ ਨਕੇਲ ਕੱਸਣਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ਼ਹਿਰ ਵਿੱਚ ਐਂਟਰ ਕਰਨ ਅਤੇ ਸ਼ਹਿਰੋਂ ਬਾਹਰ ਜਾਣ ਵਾਲੀਆਂ ਗੱਡੀਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਿਆ ਜਾ ਸਕੇ। ਡੀਐਸਪੀ ਰਾਜਵੀਰ ਸਿੰਘ ਨੇ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਦੁਰਘਟਨਾਵਾਂ ਨੂੰ ਰੋਕਣ ਲਈ ਆਪਣੇ ਨਬਾਲਗ ਬੱਚਿਆਂ ਨੂੰ ਗੱਡੀਆਂ ਚਲਾਉਣ ਦੀ ਇਜਾਜ਼ਤ ਨਾ ਦੇਣ।