ਐਸ.ਡੀ.ਐਮ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣਗੇ
ਗਣਤੰਤਰ ਦਿਵਸ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ , 25 ਜਨਵਰੀ 2023 : ਕੱਲ੍ਹ 26 ਜਨਵਰੀ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਮਨਾਏ ਜਾ ਰਹੇ 74ਵੇਂ ਗਣਤੰਤਰ ਦਿਵਸ ਵਿਚ ਡਾ ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਨਾਂ ਦੱਸਿਆ ਕਿ 26 ਜਨਵਰੀ ਨੂੰ ਬਟਾਲਾ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ ਦੇ ਵਿਦਿਆਰਥੀਆਂ ਵਲੋਂ ਪਰੇਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਆਧਾਰਤ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।