ਟੀ.ਬੀ.ਖੇਤਰ 'ਚ ਸ਼ਾਨਦਾਰ ਸੇਵਾਵਾਂ ਲਈ ਡਾ.ਪ੍ਰੀਤੀ ਗੋਇਲ ਸਨਮਾਨਿਤ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 28 ਜਨਵਰੀ 2023 - ਟੀ.ਬੀ.ਦੇ ਖੇਤਰ ਸ਼ਾਨਦਾਰ ਸੇਵਾਵਾਂ ਲਈ ਡਾ.ਪ੍ਰੀਤੀ ਗੋਇਲ ਨੂੰ ਜ਼ਿਲਾ ਪੱਧਰੀ ਗਣੰਤਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਨਮਾਨਿਤ ਕੀਤਾ | ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋ, ਵਿਧਾਇਕ ਅਮੋਲਕ ਸਿੰਘ ਡਿਪਟੀ ਕਮਿਸਨਰ ਡਾ.ਰੂਹੀ ਦੁੱਗ, ਐਸ.ਐਸ.ਪੀ. ਰਾਜਪਾਲ ਸਿੰਘ ,ਚੇਅਰਮੈਨ ਜ਼ਿਲਾ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਤੇਜ ਸਿੰਘ ਖੋਸਾ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ,ਗਗਨਦੀਪ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ, ਸੁਖਵੰਤ ਸਿੰਘ ਪੱਕਾ ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |