ਹੈਲਥ ਫ਼ਾਰ ਸੁਸਾਇਟੀ ਦੇ ਪ੍ਰਧਾਨ ਡਾ.ਵਿਸ਼ਵਦੀਪ ਗੋਇਲ ਤੇ ਸਕੱਤਰ ਵਿਜੈ ਸੂਰੀ ਸਨਮਾਨਿਤ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 28 ਜਨਵਰੀ 2023 - ਸਮਾਜ ਸੇਵਾ ਖੇਤਰ 'ਚ ਨਿਰੰਤਰ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਵਾਲੀ ਹੈਲਥ ਫ਼ਾਰ ਆਲ ਸੁਸਾਇਟੀ ਨੂੰ ਸਿਹਤ, ਸਿੱਖਿਆ ਦੇ ਨਾਲ-ਨਾਲ ਲੋੜਵੰਦਾਂ ਦੀ ਇੱਕ ਮਿਸ਼ਨ ਤਹਿਤ ਕੀਤੀ ਜਾ ਰਹੀ ਸੇਵਾ ਬਦਲੇ ਸੁਸਾਇਟੀ ਦੇ ਪ੍ਰਧਾਨ/ਹੱਡੀਆਂ ਦੇ ਮਾਹਿਰ ਡਾ.ਵਿਸ਼ਵਦੀਪ ਗੋਇਲ, ਸਕੱਤਰ ਵਿਜੈ ਸੂਰੀ ਨੂੰ ਜ਼ਿਲਾ ਪੱਧਰੀ ਗਣੰਤਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਨਮਾਨਿਤ ਕੀਤਾ | ਇੱਥੇ ਜ਼ਿਕਰਯੋਗ ਹੈ ਕਿ ਸੁਸਾਇਟੀ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਦੀ ਹੈ, ਦਵਾਈਆਂ ਦਿੰਦੀ ਹੈ |
ਲੋੜਵੰਦ ਬੱਚਿਆਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕਰਦੀ ਹੈ | ਸਨਮਾਨ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋ, ਵਿਧਾਇਕ ਅਮੋਲਕ ਸਿੰਘ ਡਿਪਟੀ ਕਮਿਸਨਰ ਡਾ.ਰੂਹੀ ਦੁੱਗ, ਐਸ.ਐਸ.ਪੀ. ਰਾਜਪਾਲ ਸਿੰਘ ,ਚੇਅਰਮੈਨ ਜ਼ਿਲਾ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਤੇਜ ਸਿੰਘ ਖੋਸਾ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ,ਗਗਨਦੀਪ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ, ਸੁਖਵੰਤ ਸਿੰਘ ਪੱਕਾ ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |