ਐਡਵੋਕੇਟ ਲਖਵੀਰ ਸਿੰਘ ਰਾਏ ਵੱਲੋਂ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਫਤਿਹਗੜ੍ਹ ਸਾਹਿਬ, 28ਜਨਵਰੀ, 2023 : ਪੰਜਾਬ ਸਰਕਾਰ ਵੱਲੋਂ ਅੱਜ ਪੂਰੇ ਸੂਬੇ ਵਿੱਚ 400 ਆਮ ਆਦਮੀ ਕਲੀਨਿਕ ਖੋਲੇ ਗਏ ਹਨ।ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵੱਲੋਂ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਪਿੰਡ ਭਮਾਰਸੀ, ਮੂਲੇਪੁਰ, ਨਬੀਪੁਰ ਅਤੇ ਸੰਗਤਪੁਰ ਸੋਢੀਆਂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਤੇ ਜਿਲ੍ਹਾਂ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ, ਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜਰ ਸਨ।ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਲਕਾ ਸਰਹਿੰਦ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੱੁਖ ਮੰਤਰੀ ਪੰਜਾਬ ਸ:ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਕੀਤੇ ਵਾਅਦੇ ਪੂਰੇ ਕੀਤੇ ਗਏ।
ਭਵਿੱਖ ਵਿੱਚ ਸਿਹਤ ਤੇ ਸਿੱਖਿਆ ਖੇਤਰ ਨੂੰ ਬਿਹਤਰ ਕਰਨ ਲਈ ਕਦਮ ਚੁੱਕੇ ਜਾਣਗੇ।ਆਮ ਆਦਮੀ ਕਲੀਨਿਕ ਖੁਲਣ ਨਾਲ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਕਲੀਨਿਕ ਵਿੱਚ 42 ਤਰ੍ਹਾਂ ਦੇ ਟੈਸਟ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲਣਗੀਆਂ।ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗੇਗੀ।ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਇਹ ਪੰਜਾਬ ਸਰਕਾਰ ਬੱਹੁਤ ਵੱਡਾ ਉਪਰਾਲਾ ਹੈ, ਜਿਸ ਅਧੀਨ ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਮੈਡੀਕਲ ਅਫਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਗਈਆਂ ਹਨ ਜਿਸ ਦਾ ਨਾਲ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਹੋਵੇਗਾ।ਇਸ ਮੌਕੇ ਤੇ ਪਿੰਡਾਂ ਦੀ ਪੰਚਾਇਤ, ਸਮੂਹ ਸਿਹਤ ਕਰਮਚਾਰੀ ਸਟਾਫ ਅਤੇ ਪਤਵੰਤੇ ਸੱਜਣ ਹਾਜ਼ਰ ਸਨ।