ਪ੍ਰਧਾਨ ਅਸ਼ੀਸ਼ ਅਤਰੀ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 28 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਕੜੀ ਤਹਿਤ ਸਰਕਾਰ ਵੱਲੋਂ ਸੂਬੇ ਅੰਦਰ 400 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਸ ਨਾਲ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮਿਲ ਸਕਣਗੀਆਂ , ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਟ੍ਰੇਡ ਵਿੰਗ ਅਸ਼ੀਸ਼ ਅਤਰੀ ਨੇ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਕਿਹਾ ਓਹਨਾ ਅੱਗੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾ ਰਾਹੀਂ ਲੋਕਾਂ ਨੂੰ 122 ਤਰ੍ਹਾਂ ਦੀਆਂ ਮੁਫਤ ਦਵਾਈਆਂ ਅਤੇ 41 ਤਰ੍ਹਾਂ ਦੇ ਮੁਫਤ ਟੈਸਟ ਕਰਵਾਉਣ ਦੀ ਸਹੂਲਤ ਮਿਲੇਗੀ
ਪ੍ਰਧਾਨ ਅਸ਼ੀਸ਼ ਅਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ ਉਹ ਸਾਰੀਆਂ ਪੜਾਅਵਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਦੇ 10 ਮਹੀਨੇ ਦੇ ਕਾਰਜਕਾਲ ਦੌਰਾਨ ਸੂਬੇ ਦੇ 86 ਫੀਸਦੀ ਲੋਕਾਂ ਦੇ ਘਰਾਂ ਦਾ ਬਿਜਲੀ ਬਿਲ ਜ਼ੀਰੋ ਆਇਆ ਹੈ ਅਤੇ 25000 ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ , ਉਨ੍ਹਾਂ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ ਆਉਣ ਵਾਲੇ ਸਮੇਂ ਅੰਦਰ ਪੰਜਾਬ ਦੇ ਲੋਕਾਂ ਨੂੰ ਹੋਰ ਵੀ ਕਈ ਵੱਡੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਜਿਸ ਨਾਲ ਪੰਜਾਬ ਨੂੰ ਮੁੜ ਤੋਂ ਹੱਸਦਾ, ਖੇਡਦਾ ਤੇ ਰੰਗਲਾ ਪੰਜਾਬ ਬਣਾਇਆ ਜਾਵੇਗਾ