ਪਿੰਡ ਵਿਚ ਹੀ ਕਿਸੇ ਦੇ ਘਰ ਗਏ ਪਰਿਵਾਰ ਦੇ ਘਰੋਂ ਚੋਰ ਲੈ ਗਿਆ 10 ਤੋਲੇ ਗਹਿਣੇ ਤੇ 40 ਹਜ਼ਾਰ ਨਗਦ
ਰੋਹਿਤ ਗੁਪਤਾ
ਗੁਰਦਾਸਪੁਰ 20 ਮਾਰਚ 2023: ਥਾਣਾ ਪੁਰਾਣਾ ਸ਼ਾਲਾ ਦੇ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਵਿਚ ਕਿਸੇ ਦੇ ਘਰ ਸ੍ਰੀ ਅਖੰਡ ਪਾਠ ਦੇ ਭੋਗ 'ਤੇ ਗਏ ਪਰਿਵਾਰ ਦੇ ਘਰੋਂ ਅਣਪਛਾਤੇ ਚੋਰ ਵੱਲੋਂ 10 ਤੋਲੇ ਸੋਨੇ ਦੇ ਗਹਿਣੇ ਅਤੇ 40 ਹਜ਼ਾਰ ਦੀ ਨਗਦੀ ਚੋਰੀ ਕਰ ਲਏ ਗਏ।
ਚੋਰੀ ਦਾ ਸ਼ਿਕਾਰ ਹੋਏ ਪਰਿਵਾਰ ਦੀ ਔਰਤ ਬਲਵਿੰਦਰ ਕੌਰ ਪਤਨੀ ਮੰਗਤਾ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਬੀਤੇ ਦਿਨ ਨੂੰ ਉਹ ਅਤੇ ਉਸ ਦਾ ਪਤੀ ਮੰਗਤਾ ਸਿੰਘ ਸਵੇਰੇ ਆਪਣੇ ਘਰ ਨੂੰ ਤਾਲੇ ਲਗਾ ਕੇ ਪਿੰਡ 'ਚ ਕਿਸੇ ਦੇ ਘਰ ਸ੍ਰੀ ਅਖੰਡ ਪਾਠ ਦੇ ਭੋਗ ਤੇ ਗਏ ਸੀ, ਪਰ ਜਦ ਵਾਪਿਸ ਘਰ ਆ ਕੇ ਮੇਨ ਗੇਟ ਦਾ ਤਾਲਾ ਖੋਲ ਕੇ ਅੰਦਰ ਗਏ ਤਾਂ ਦੇਖਿਆ ਕਿ ਇਕ ਅਣਪਛਾਤਾ ਨੌਜਵਾਨ ਕੰਧ ਟੱਪ ਰਿਹਾ ਸੀ ,ਜਿਸ ਨੂੰ ਉਸ ਨੇ ਫੜਨ ਦੀ ਕੋਸ਼ਿਸ਼ ਕੀਤੀ ,ਪਰ ਉਹ ਭੱਜ ਗਿਆ।
ਜਦ ਉਨ੍ਹਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ, ਪੇਟੀ, ਟਰੰਕ ਲੋਹਾ ਖੁੱਲੇ ਹੋਏ ਸਨ, ਜਿੰਨ੍ਹਾਂ 'ਚੋਂ ਲਗਭਗ10 ਤੋਲੇ ਸੋਨੇ ਦੇ ਗਹਿਣੇ ਤੇ 40,000/-ਰੁਪਏ ਨਕਦੀ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ।
ਪੁਰਾਣਾ ਸ਼ਾਲਾ ਪੁਲਸ ਨੇ ਅਣਪਛਾਤੇ ਚੋਰ ਦੇ ਖ਼ਿਲਾਫ਼ ਧਾਰਾ 454,380 ਦੇ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।