ਭਾਸ਼ਾ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਨੂੰ ਸਮਰਪਿਤ 27 ਮਾਰਚ ਨੂੰ ਕਰਵਾਇਆ ਜਾਵੇਗਾ, ਨਾਟਕ 'ਸਰਹੱਦਾਂ ਹੋਰ ਵੀ ਨੇ'
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 25 ਮਾਰਚ 2023 - ਭਾਸ਼ਾ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਦਫ਼ਤਰ ਜ਼ਿਲਾ ਭਾਸ਼ਾ ਅਫ਼ਸਰ ਫ਼ਰੀਦਕੋਟ ਵੱਲੋਂ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਪੰਜਾਬੀ ਨਾਟਕ 'ਸਰਹੱਦਾਂ ਹੋਰ ਵੀ ਨੇ' 27 ਮਾਰਚ, ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਨੇ ਦੱਸਿਆ ਇਸ ਸਮਾਗਮ ਦੇ ਮੁੱਖ ਮਹਿਮਾਨ ਹਰਜੀਤ ਸਿੰਘ ਸੀਨੀਅਰ ਪੁਲਿਸ ਕਪਤਾਲ ਫ਼ਰੀਦਕੋਟ ਹੋਣਗੇ ।
ਉਨ੍ਹਾਂ ਦੱਸਿਆ ਪੰਜਾਬੀ ਨਾਟਕ 'ਸਰਹੱਦਾਂ ਹੋਰ ਵੀ ਨੇ' ਸਿਰਜਣਾ ਆਰਟ ਗਰੁੱਪ ਰਾਏਕੋਟ ਵੱਲੋਂ ਖੇਡਿਆ ਜਾਵੇਗਾ । ਇਸ ਨਾਟਕ ਦੇ ਲੇਖਕ ਸੁਰਿੰਦਰ ਨਰੂਲਾ, ਨਿਰਦੇਸ਼ ਕੰਵਲ ਢਿੱਲੋਂ ਤੇ ਅਦਾਕਾਰ ਡਾ.ਸੋਮਪਾਲ ਹੀਰਾ ਹਨ । ਉਨ੍ਹਾਂ ਦੱਸਿਆ ਇਸ ਨਾਟਕ ਲਈ ਪਿ੍ੰਸੀਪਲ ਜਗਦੀਪ ਸਿੰਘ ਦਾ ਵਿਸ਼ੇਸ਼ ਸਹਿਯੋਗ ਪ੍ਰਾਪਤ ਹੈ । ਉਨ੍ਹਾਂ ਸਮੂਹ ਸਾਹਿਤਕਾਰਾਂ, ਕਲਾਕਾਰਾਂ, ਸਾਹਿਤ ਅਤੇ ਕਲਾ ਪ੍ਰੇਮੀਆਂ ਨੂੰ ਇਸ ਨਾਟਕ ਨੂੰ ਮਾਣਨ ਲਈ ਖੁੱਲ੍ਹਾ ਸੱਦਾ ਦਿੱਤਾ ਹੈ । ਇਸ ਮੌਕੇ ਖੋਜ਼ ਅਫ਼ਸਰ ਕੰਵਰਜੀਤ ਸਿੰਘ ਸਿੱਧੂ ਵੀ ਹਾਜ਼ਰ ਸਨ ।