← ਪਿਛੇ ਪਰਤੋ
ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਫੜਿਆ
ਦੀਪਕ ਜੈਨ
ਜਗਰਾਉਂ, 30 ਮਾਰਚ 2023 - ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 4 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਹਰਦੇਵ ਸਿੰਘ ਨੇ ਦੱਸਿਆ ਕਿ ਏਐਸਆਂਈ ਕਰਮਜੀਤ ਸਿੰਘ ਨੂੰ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਜਗਦੀਪ ਸਿੰਘ ਉਰਫ ਜੱਗਾ ਵਾਸੀ ਧਮੌਟ ਥਾਣਾ ਪਾਇਲ ਜਿਲ੍ਹਾ ਲੁਧਿਆਣਾ ਇਲਾਕੇ ਵਿਚ ਨਸ਼ੀਲੇ ਪਦਾਰਥ ਵੇਚਣ ਦਾ ਕਾਰੋਬਾਰ ਕਰਦਾ ਹੈ ਅਤੇ ਉਹ ਰਾਏਕੋਟ ਵਾਲੀ ਸਾਈਡ ਤੋਂ ਜਗਰਾਉਂ ਵਿਚ ਦਾਖਲ ਹੋਕੇ ਨਸ਼ੀਲੇ ਪਦਾਰਥ ਸਪਲਾਈ ਕਰਨ ਆ ਰਿਹਾ ਹੈ। ਜਿਸਨੂੰ ਏਐਸਆਈ ਕਰਮਜੀਤ ਸਿੰਘ ਨੇ ਸਾਈਂਸ ਕਾਲਜ ਨਜਦੀਕ ਨਾਕਾਬੰਦੀ ਕਰਕੇ ਗਿਰਫਤਾਰ ਕਰ ਲਿਆ ਅਤੇ ਉਸ ਤੋਂ 4 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਹੋਇਆ।
Total Responses : 936