ਭਗਵਾਨ ਸ਼੍ਰੀਰਾਮ ਦਾ ਪੂਰਾ ਜੀਵਨ ਸਾਨੂੰ ਉੱਚ ਆਦਰਸ਼ਾਂ ਅਤੇ ਮਰਿਆਦਾਵਾਂ ਦੀ ਪਾਲਣਾ ਕਰਨ ਲਈ ਕਰਦਾ ਹੈ ਪ੍ਰੇਰਿਤ : ਕੈਬਨਿਟ ਮੰਤਰੀ ਜ਼ਿੰਪਾ
ਹੁਸ਼ਿਆਰਪੁਰ, 30 ਮਾਰਚ 2023 - ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਅੱਜ ਸ਼੍ਰੀ ਰਾਮ ਨੌਮੀ ਮੌਕੇ ਸ਼੍ਰੀ ਸਨਾਤਨ ਧਰਮ ਸਭਾ ਹੁਸ਼ਿਆਰਪੁਰ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਭਾਗ ਲੈਂਦੇ ਹੋਏ ਭਗਵਾਨ ਸ਼੍ਰੀ ਰਾਮ ਦੇ ਚਰਨਾਂ ਵਿੱਚ ਮੱਥਾ ਟੇਕਿਆ।
ਇਸ ਸ਼ੋਭਾ ਯਾਤਰਾ ਦੌਰਾਨ ਵੱਖ-ਵੱਖ ਥਾਵਾਂ 'ਤੇ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਪ੍ਰਸ਼ਾਦ ਵੀ ਵਰਤਾਈਆਂ ਗਈਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਦਾ ਜੀਵਨ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀਰਾਮ ਦਾ ਜਨਮ ਦਿਵਸ ਸਾਨੂੰ ਸਾਰਿਆਂ ਨੂੰ ਨਵੀਂ ਪ੍ਰੇਰਨਾ ਦਿੰਦਾ ਹੈ। ਭਗਵਾਨ ਸ਼੍ਰੀ ਰਾਮ ਦਾ ਸਮੁੱਚਾ ਜੀਵਨ ਸਾਨੂੰ ਸਾਰਿਆਂ ਨੂੰ ਉੱਚ ਆਦਰਸ਼ਾਂ ਅਤੇ ਮਰਿਆਦਾਵਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਮਹੰਤ ਰਮਿੰਦਰ ਦਾਸ, ਮੇਅਰ ਸੁਰਿੰਦਰ ਕੁਮਾਰ, ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਕਮਲੇਸ਼ ਸ਼ਰਮਾ, ਮੰਤਰੀ ਬਿੰਦੂਸਰ ਸ਼ੁਕਲਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।