65 ਪ੍ਰਾਣੀ ਅੰਮ੍ਰਿਤ ਛੱਕ ਕੇ ਸਿੰਘ ਸਜੇ
ਰੋਹਿਤ ਗੁਪਤਾ
ਗੁਰਦਾਸਪੁਰ , 2 ਅਪ੍ਰੈਲ 2023 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦੀ ਆਰੰਭ ਕੀਤੀ ਗਈ ਅੰਮ੍ਰਿਤ ਛਕੋ ਸਿੰਘ ਸਜੋ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ ਅਤੇ ਸਮੂਹ ਸੰਗਤਾਂ ਪੁਰੀਆਂ ਕਲਾਂ ਵੱਲੋਂ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬੱਲਪੁਰੀਆ ਵਿਖੇ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ।
ਇਸ ਮੌਕੇ ਤੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਨੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ 65 ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾਇਆ। ਅੰਮ੍ਰਿਤ ਛੱਕਣ ਵਾਲੇ 65 ਅੰਮ੍ਰਿਤ ਅਭਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਭੇਟਾ ਰਹਿਤ ਮੁਫ਼ਤ ਕਕਾਰ ਦਿੱਤੇ ਗਏ।
ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰੇ ਸਾਹਿਬਾਨ ਨੂੰ ਜੀ ਆਇਆਂ ਆਖਦਿਆਂ ਤਹਿ ਦਿਲੋਂ ਧੰਨਵਾਦ ਕੀਤਾ। ਜਥੇਦਾਰ ਗੋਰਾ ਨੇ ਸਮੂਹ ਸੰਗਤਾਂ ਪਿੰਡ ਪੁਰੀਆਂ ਕਲਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਬੱਲਪੁਰੀਆ ਵੱਲੋਂ ਕੀਤੇ ਵਿਸ਼ੇਸ਼ ਉਪਰਾਲੇ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਧਾਈ ਦਿੱਤੀ। ਅੰਮ੍ਰਿਤ ਛੱਕਣ ਵਾਲੇ 65 ਅੰਮ੍ਰਿਤ ਅਭਲਾਖੀਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਧੀਆਂ ਪੁੱਤਰ ਬਣਨ ਦੀ ਲੱਖ ਲੱਖ ਵਧਾਈ ਦਿੱਤੀ।ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਪੰਜਾ ਪਿਆਰਿਆਂ, ਗ੍ਰੰਥੀ ਸਿੰਘਾਂ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸਾਹਿਬਾਨ, ਢਾਡੀ ਜਥੇ, ਕਵੀਸ਼ਰ ਜਥੇ ਆਦਿ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਤੇ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਤਰਸੇਮ ਸਿੰਘ ਪੁਰੀਆਂ ਕਲਾਂ,ਸ੍ਰ ਜਸਬੀਰ ਸਿੰਘ ਚੀਨੀਆਂ ਸਰਪੰਚ ਪੁਰੀਆਂ ਕਲਾਂ,ਸ੍ਰ ਰਾਮ ਸਿੰਘ,ਸ੍ਰ ਹਰਭਿੰਦਰ ਸਿੰਘ,ਸ੍ਰ ਹਰਿੰਦਰ ਪਾਲ ਸਿੰਘ,ਸ੍ਰ ਬਲਕਾਰ ਸਿੰਘ ਪੁਰੀਆਂ ਕਲਾਂ, ਬਾਬਾ ਗੁਰਤੇਗ ਸਿੰਘ ਕਥਾਵਾਚਕ, ਭਾਈ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਆਦਿ ਹਾਜ਼ਰ ਸਨ