ਜ਼ਿਲ੍ਹਾ ਜੇਲ੍ਹ ਵਿੱਚ ਯੋਗਾ ਕੈਂਪ ਦੀ ਕੀਤੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 26 ਮਈ 2023 :
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਰਾਜ ਕੁਮਾਰ, ਮਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਸ੍ਰੀਮਤੀ ਹਰਪ੍ਰੀਤ ਕੌਰ, ਸਿਵਲ ਜੱਜ ਸੀਨੀਅਰ ਡਵੀਜ਼ਨ-ਸੀ.ਜੇ.ਐੱਮ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸ੍ਰੀ ਸੰਜੀਵ ਗੁਪਤਾ ਪ੍ਰਧਾਨ ਆਰਟ ਆਫ ਲੀਵਿੰਗ ਅਤੇ ਜੇਲ੍ਹ ਮਹਿਕਮੇ ਦੇ ਤਾਲ-ਮੇਲ ਨਾਲ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਇੱਕ ਵਿਸ਼ੇਸ਼ ਯੋਗਾ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜੇਲ੍ਹ ਸੁਪਰਡੈਂਟ, ਸ੍ਰੀ ਵਰੁਣ ਸ਼ਰਮਾ ਸਮੇਤ ਸਟਾਫ ਵੀ ਮੌਕੇ ’ਤੇ ਹਾਜ਼ਰ ਸਨ। ਇਸ ਯੋਗਾ ਕੈਂਪ ਨਾਲ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਾਨਸਿਕ ਸਥਿਤੀ ਅਤੇ ਸਿਹਤ ਵਿੱਚ ਕਾਫੀ ਊਰਜਾ ਦੀ ਪ੍ਰਾਪਤੀ ਹੋਵੇਗੀ ਅਤੇ ਬਿਮਾਰੀਆਂ ਤੋਂ ਬਚਾ ਹੋਵੇਗਾ।