ਸੀ.ਜੇ.ਐੱਮ ਕਮ ਸਕੱਤਰ ਨੇ ਨਸ਼ਾ ਵਿਰੋਧੀ ਸੈਂਟਰ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 26 ਮਈ 2023 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਸ੍ਰੀਮਤੀ ਹਰਪ੍ਰੀਤ ਕੌਰ, ਸਿਵਲ ਜੱਜ ਸੀਨੀਅਰ ਡਵੀਜ਼ਨ-ਸੀ.ਜੇ.ਐੱਮ- ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਸਿਵਲ ਹਸਪਤਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਨਸ਼ਾ ਵਿਰੋਧੀ ਸੈਂਟਰ ਦਾ ਦੌਰਾ ਕੀਤਾ ਗਿਆ।
ਡਾ. ਭੁਪਿੰਦਰਜੀਤ ਕੌਰ, ਐੱਸ.ਐੱਮ.ਓ. (ਡੀ.ਐੱਚ) ਦੀ ਅਗਵਾਈ ਹੇਠ ਡਾ. ਰਾਹੁਲ ਜਿੰਦਲ, ਮਨੋਵਿਗਿਆਨਕ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਿਵਲ ਹਸਪਤਾਲ ਵਿਖੇ ਦਾਖਲ ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੀ.ਜੇ.ਐੱਮ. ਵੱਲੋਂ ਦਾਖਲ ਮਰੀਜਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦਾ ਸਿਹਤ ’ਤੇ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਪਰਿਵਾਰ ਵੀ ਪ੍ਰਭਾਵਿਤ ਹੁੰਦਾ ਹੈ ਅਤੇ ਮੇਰੀ ਆਪ ਸਭ ਨੂੰ ਅਪੀਲ ਹੈ ਕਿ ਇਸ ਤੋਂ ਵੱਧ ਤੋਂ ਵੱਧ ਬਚਿਆ ਜਾਵੇ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਸਹੀ ਵਤੀਰਾ ਰੱਖੋ, ਜੇਕਰ ਆਪ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਹਾਇਤਾ/ਸਲਾਹ ਜਾਂ ਹੋਰ ਕਿਸੇ ਕਿਸਮ ਦੀ ਸਹਾਇਤਾ ਦੀ ਜਰੂਰਤ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨਾਲ ਸੰਪਰਕ ਕਰ ਸਕਦਾ ਹੈ।
ਸਿਵਲ ਹਸਪਤਾਲ ਦੇ ਡਾਕਟਰ ਨੇ ਵਿਸ਼ਵਾਸ ਦਵਾਇਆ ਕਿ ਕਾਫੀ ਮਰੀਜ ਠੀਕ ਹੋ ਕੇ ਆਪਣੇ ਪਰਿਵਾਰ ਵਿੱਚ ਸਹੀ ਸਲਾਮਤ ਰਹਿ ਰਹੇ ਹਨ ਅਤੇ ਭਵਿੱਖ ਵਿੱਚ ਵੀ ਜਿਹੜੇ ਮਰੀਜ ਰਹਿ ਗਏ ਹਨ, ਉਹ ਵੀ ਜਲਦੀ ਹੀ ਠੀਕ ਹੋ ਕੇ ਵਧੀਆ ਸਮਾਜ ਦੀ ਸਿਰਜਣਾ ਕਰਨ ਲਈ ਯਤਨਸ਼ੀਲ ਹੋਣਗੇ।