ਜ਼ਿਲ੍ਹੇ ਵਿੱਚ 19 ਸਤੰਬਰ ਅਤੇ 28 ਸਤੰਬਰ ਨੂੰ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ
ਐੱਸ ਏ ਐੱਸ ਨਗਰ, 18 ਸਤੰਬਰ, 2023: ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ , ਸ਼੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ( 1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸੰਵਤਸਰੀ ਅਤੇ ਅਨੰਤ ਚਤੁਰਦਸ਼ੀ ਦੇ ਤਿਉਹਾਰਾਂ ਦੇ ਮੱਦੇਨਜ਼ਰ ਕ੍ਰਮਵਾਰ 19 ਅਤੇ 28 ਸਤੰਬਰ ਨੂੰ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਵਲੋਂ ਉਕਤ ਦੋਵੇਂ ਤਿਉਹਾਰਾਂ ਦੇ ਮੱਦੇਨਜ਼ਰ ਸਮੂਹ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਕੀਤੀ ਬੇਨਤੀ ਦੇ ਮੱਦੇਨਜ਼ਰ ਇਨ੍ਹਾਂ ਦਿਨਾਂ ਦੌਰਾਨ ਹੋਟਲ - ਢਾਬਿਆਂ ਅਤੇ ਅਹਾਤਿਆਂ ਵਿੱਚ ਮੀਟ ਅਤੇ ਆਂਡੇ ਬਣਾਉਣ ਤੇ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ ਜ਼ਿਲ੍ਹੇ ਵਿੱਚ 19 ਸਤੰਬਰ ਨੂੰ ਸੰਵਤਸਰੀ ਦਿਵਸ ਅਤੇ 28 ਸਤੰਬਰ ਨੂੰ ਅਨੰਤ ਚਤੁਰਦਸ਼ੀ ਨੂੰ ਲਾਗੂ ਰਹਿਣਗੇ।