ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਲਗਾਇਆ ਖੂਨਦਾਨ ਕੈਂਪ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 23 ਸਤੰਬਰ 2023- 850 ਸਾਲਾਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਬਾਬਾ ਫਰੀਦ ਸੇਵਾ ਸੁਸਾਇਟੀ ਅਤੇ ਰੋਟਰੀ ਕਲੱਬ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ । ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਅਰਵਿੰਦ ਛਾਬੜਾ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਸੈਕਟਰੀ, ਪਵਨ ਵਰਮਾ, ਪਰਵਿੰਦਰ ਸਿੰਘ ਕੰਧਾਰੀ, ਪੰਕਜ ਜੈਨ, ਬਬਲਪ੍ਰੀਤ ਸੰਧੂ, ਸੁਖਰਾਜ ਰੋਮਾਣਾ, ਗੁਰਮੀਤ ਸਿੰਘ, ਦਲੇਰ ਸਿੰਘ, ਦਵਿੰਦਰ ਸਿੰਘ, ਪਲਵਿੰਦਰ ਸਿੰਘ, ਬਲਇੰਦਰ ਸਿੰਘ ਸੰਧੂ, ਰਾਜਵੀਰ ਸਿੰਘ, ਗੁਰਧਿਆਨ ਸਿੰਘ ਆਦਿ ਹਾਜ਼ਰ ਸਨ।