ਜ਼ਿਲ੍ਹੇ ਵਿੱਚ 22 ਨਵੰਬਰ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਸ੍ਰੀ ਮੁਕਤਸਰ ਸਾਹਿਬ , 20 ਨਵੰਬਰ 2023 :
ਇੱਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ 22 ਨਵੰਬਰ ਨੂੰ ਸਵੇਰੇ 11 ਵਜੇ ਪੈਨਸ਼ਨਰ ਅਤੇ ਫੈਮਿਲੀ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ, ਇਸ ਪੈਨਸ਼ਨ ਅਦਾਲਤ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਸ਼ਾਮਿਲ ਹੋਣਗੇ।
ਉਹਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਪੈਨਸ਼ਨ ਜਾਂ ਫੈਮਿਲੀ ਪੈਨਸ਼ਨ ਸਬੰਧੀ ਕੋਈ ਸਮੱਸਿਆ ਹੈ ਤਾਂ ਉਹ ਅਦਾਲਤ ਵਿੱਚ ਸ਼ਾਮਿਲ ਹੋ ਕੇ ਆਪਣੀ ਸਮੱਸਿਆ ਦਾ ਨਿਪਟਾਰਾ ਕਰਵਾ ਸਕਦੇ ਹਨ।