ਭਾਜਪਾ ਦੀ 3 ਸੂਬਿਆਂ ਵਿੱਚ ਜਿੱਤ ਨਾਲ ਵਿਰੋਧੀ ਬੁਖਲਾਹਟ ਵਿੱਚ - ਐਡਵੋਕੇਟ ਭੂਸ਼ਣ ਬਾਂਸਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 3 ਦਸੰਬਰ 2023 - ਭਾਜਪਾ ਦੀ ਤਿੰਨ ਸੂਬਿਆਂ ਵਿੱਚ ਹੋਈ ਵੱਡੀ ਜਿੱਤ ਨਾਲ ਵਿਰੋਧੀ ਪਾਰਟੀਆਂ ਸਾਰੀਆਂ ਬੁਖਲਾਹਟ ਵਿੱਚ ਆ ਗਈਆਂ ਕਿਉਂਕਿ ਵਿਰੋਧੀ ਝੂਠ ਦੀ ਸਿਆਸਤ ਨਾਲ ਲੋਕਾਂ ਦਾ ਦਿਲ ਜਿੱਤਣਾ ਚਾਹੁੰਦੇ ਸਨ ਪਰ ਝੂਠ ਚੱਲਿਆ ਨਹੀਂ ਇਨ੍ਹਾਂ ਸੂਬਿਆਂ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਸੱਚ ਚੱਲਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ।
ਉਨ੍ਹਾਂ ਨੇ ਕਿਹਾ ਕਾਂਗਰਸ ਪਾਰਟੀ ਨੂੰ ਤਿੰਨ ਸੂਬਿਆਂ ਦੇ ਲੋਕਾਂ ਨੇ ਚੱਲਦਾ ਕਰ ਦਿੱਤਾ ਤੇ ਹੁਣ ਦੇਸ਼ ਦੀ ਜਨਤਾ ਲੋਕ ਸਭਾ ਚੋਣਾਂ ਵਿੱਚ ਇੰਡੀਆ ਗਠਜੋੜ ਨੂੰ ਚਲਦਾ ਕਰੇਗੀ। ਉਨ੍ਹਾਂ ਨੇ ਕਿਹਾ ਸਨਾਤਨ ਧਰਮ ਦਾ ਵਿਰੋਧ ਕਰਨ ਤੇ ਵੀ ਕਾਂਗਰਸ ਪਾਰਟੀ ਨੂੰ ਲੋਕਾਂ ਨੇ ਜਵਾਬ ਦਿੱਤਾ ਹੈ। ਐਡਵੋਕੇਟ ਭੂਸ਼ਣ ਬਾਂਸਲ ਨੇ ਅੱਗੇ ਕਿਹਾ ਆਮ ਆਦਮੀ ਪਾਰਟੀ ਵੀ ਤਿੰਨਾਂ ਸੂਬਿਆਂ ਵਿੱਚ ਤਿੱਲਾ ਤਿੱਲਾ ਹੋ ਗਈ ਤੇ ਲੋਕ ਹੁਣ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਚਲਦਾ ਕਰਨਗੇ।