ਅੰਮ੍ਰਿਤਸਰ: ਪੁਲਿਸ ਨੇ ਵੱਖ-ਵੱਖ ਮਾਮਲਿਆਂ ਦੇ ਵਿੱਚ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ
ਗੁਰਪ੍ਰੀਤ ਸਿੰਘ
- ਦੋਨਾਂ ਨੌਜਵਾਨਾਂ ਨੂੰ ਇੱਕ ਪਿਸਤੋਲ ਅਤੇ 25 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਅੰਮ੍ਰਿਤਸਰ, 3 ਦਸੰਬਰ 2023 - ਪਿਛਲੇ ਕੁਝ ਹਫ਼ਤੇ ਲਗਾਤਾਰ ਹੀ ਅੰਮ੍ਰਿਤਸਰ ਦੇ ਵਿੱਚ ਲੁੱਟਖੋਹ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਸੀ ਤੇ ਨਸ਼ਾ ਵੀ ਅੰਮ੍ਰਿਤਸਰ ਵਿੱਚ ਬਹੁਤ ਜਿਆਦਾ ਵਧਦਾ ਦਿਖਾਈ ਦੇ ਰਿਹਾ ਸੀ ਲੇਕਿਨ ਨਵੇਂ ਆਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਹੁਣ ਅੰਮ੍ਰਿਤਸਰ ਵਿੱਚ ਸਪੈਸ਼ਲ ਨਾਕੇ ਬੰਦਿਆਂ ਕਰਕੇ ਲੁੱਟਾਂ ਖੋਹਾਂ ਕਰਨ ਵਾਲਿਆ ਖਿਲਾਫ ਸਖਤ ਮੁਹਿਮ ਵਿੱਡੀ ਹੋਈ ਹੈ।
ਜਿਸ ਦੇ ਚਲਦੇ ਅੰਮ੍ਰਿਤਸਰ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਿਲ ਹੋਈ ਜਦੋਂ ਪੁਲਿਸ ਨੇ ਇੱਕ ਪਿਸਤੋਲ ਸਮੇਤ 5 ਜਿੰਦਾ ਰੋਂਦ ਕਾਰਤੂਸ ਸਮੇਤ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਤੇ ਉਸ ਦੇ ਮਾਮਲਾ ਦਰਜ ਕੀਤਾ ਤੇ ਇਸੇ ਤਰੀਕੇ ਪੁਲਿਸ ਨੇ ਇੱਕ ਹੋਰ ਮਾਮਲਾ ਦਰਜ ਕਰਦੇ ਹੋਏ ਇੱਕ ਨੌਜਵਾਨ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਗੇਟ ਹਕੀਮਾਂ ਦੇ ਪੁਲਿਸ ਅਧਿਕਾਰੀ ਹਰਸ਼ਨਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ ਇਹਨਾਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਹਨਾਂ ਦੋਨਾਂ ਨੌਜਵਾਨਾਂ ਤੇ ਅਲਗ ਅਲਗ ਮਾਮਲੇ ਦਰਜ ਕੀਤੇ ਗਏ ਹਨ।
ਇਹਨਾਂ ਵਿੱਚੋਂ ਇੱਕ ਨੌਜਵਾਨ ਕੋਲੋਂ ਪਿਸਤੋਲ ਬਰਾਮਦ ਹੋਈ ਹੈ ਤੇ ਇੱਕ ਨੌਜਵਾਨ ਕੋਲੋਂ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੀ ਪਹਿਚਾਨ ਜੱਜ ਸਿੰਘ ਅਤੇ ਜਤਿੰਦਰ ਸਿੰਘ ਉਰਫ ਜੋਨ ਦੇ ਰੂਪ ਵਿੱਚ ਹੋਈ ਹੈ ਫਿਲਹਾਲ ਪੁਲਿਸ ਨੇ ਮਾਮਲੇ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹ ਅਤੇ ਹੋਰ ਵੀ ਬਰੀਕੀ ਦੇ ਨਾਲ ਇਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।