ਯੂਨੀਵਰਸਿਟੀ ਕਾਲਜ ਬੇਨੜਾ 'ਚ ਸਾਈਬਰ ਸੁਰੱਖਿਆ ਵਿਸ਼ੇ ਸਬੰਧੀ ਭਾਸ਼ਣ ਪ੍ਰਤੀਯੋਗਤਾ ਕਰਵਾਈ
ਦਲਜੀਤ ਕੌਰ
ਧੂਰੀ, 12 ਫ਼ਰਵਰੀ, 2024: ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਐੱਨ.ਐੱਸ.ਐੱਸ. ਅਤੇ ਰੈੱਡ ਰਿਬਨ ਕਲੱਬ ਵੱਲੋਂ ਸਾਈਬਰ ਸੁਰੱਖਿਆ ਵਿਸ਼ੇ 'ਤੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਦੇ ਵੱਖ ਵੱਖ ਪਹਿਲੂਆਂ ਬਾਰੇ ਜਾਗਰੂਕ ਕੀਤਾ ਕਿ ਕਿਸ ਤਰ੍ਹਾਂ ਨਾਲ ਆਪਣੇ ਆਪ ਨੂੰ ਸਾਈਬਰ ਅਪਰਾਧ ਤੋਂ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
ਇਸ ਪ੍ਰਤੀਯੋਗਤਾ ਵਿੱਚੋਂ ਬੀ.ਕਾਮ ਭਾਗ ਤੀਜਾ ਦੀ ਦਮਨਪ੍ਰੀਤ ਕੌਰ ਨੇ ਪਹਿਲਾ ਤੇ ਸੁਖਦੀਪ ਕੌਰ ਨੇ ਦੂਸਰਾ ਅਤੇ ਬੀਐਸ.ਸੀ ਨਾਨ ਮੈਡੀਕਲ ਭਾਗ ਦੂਜਾ ਦੇ ਹਰਮਨਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਕਾਲਜ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਵਿਦਿਆਰਥੀਆਂ ਵੱਲੋਂ ਸਾਈਬਰ ਸੁਰੱਖਿਆ ਵਿਸ਼ੇ 'ਤੇ ਪੇਸ਼ ਕੀਤੇ ਗਏ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਆਪਣੇ ਆਪ ਨੂੰ ਸਾਈਬਰ ਅਪਰਾਧ ਤੋਂ ਸੁਰੱਖਿਅਤ ਰੱਖਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਸਮੇਂ ਐੱਨ.ਐੱਸ.ਐੱਸ. ਯੂਨਿਟਾਂ ਦੇ ਪ੍ਰੋਗਰਾਮ ਅਫ਼ਸਰ ਡਾ. ਅਸ਼ੋਕ ਕੁਮਾਰ ਤੇ ਡਾ. ਊਸ਼ਾ ਜੈਨ ਅਤੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਡਾ. ਰਾਕੇਸ਼ ਕੁਮਾਰ ਹਾਜ਼ਰ ਰਹੇ।