ਵਿਧਾਇਕ ਸ਼ੈਰੀ ਕਲਸੀ ਗਾਂਧੀ ਨਗਰ ਕੈਂਪ ਵਿਖੇ ਲਗਾਏ ਵਿਸ਼ੇਸ਼ ਕੈਂਪ ਵਿੱਚ ਪਹੁੰਚੇ
ਲੋਕਾਂ ਨਾਲ ਗੱਲਬਾਤ ਕਰਕੇ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਲਈ ਜਾਣਕਾਰੀ
ਰੋਹਿਤ ਗੁਪਤਾ
ਬਟਾਲਾ,12 ਫਰਵਰੀ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 6 ਗਾਂਧੀ ਨਗਰ ਕੈਂਪ ਵਿਖੇ ਲੋਕਾਂ ਦੇ ਮਸਲੇ ਹੱਲ ਕਰਨ ਲਈ 'ਪੰਜਾਬ ਸਰਕਾਰ , ਆਪ ਦੇ ਦੁਆਰ ‘ ਤਹਿਤ ਲਗਾਏ ਕੈਂਪ ਵਿੱਚ ਪਹੁੰਚ ਕੇ ਲੋਕਾਂ ਨੂੰ ਮਿਲੇ ਅਤੇ ਕਿਹਾ ਕਿ ਲੋਕਾਂ ਦੀਆ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ ਹੈ, ਸਰਕਾਰੀ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਪੁਜਦਾ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਸ਼ੇਸ਼ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਅਧਿਕਾਰੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਪਿੰਡ ਪਿੰਡ ਪਹੁੰਚ ਕਰ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਨ੍ਹਾਂ ਕੈਪਾਂ ਤਹਿਤ ਸਰਕਾਰ ਚੱਲ ਕੇ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਇਨਾਂ ਦਾ ਲਾਭ ਲੈਣ।