ਪੁਰਾਣੀ ਪੈਨਸ਼ਨ ਬਹਾਲੀ ਫਰੰਟ ਪੁਰਾਣੀ ਪੈਨਸ਼ਨ ਲਈ ਮੁੱਖ ਮੰਤਰੀ ਦੀ ਕੋਠੀ ਘੇਰਾਓ ਵਿੱਚ ਮੁਲਾਜ਼ਮ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ- ਵੜੈਚ , ਅੱਲੂਵਾਲ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 22 ਫ਼ਰਵਰੀ 2024 ਪੁਰਾਣੀ ਪੈਨਸ਼ਨ ਬਹਾਲੀ ਫਰੰਟ ਪੰਜਾਬ ਇਕਾਈ ਕਪੂਰਥਲਾ ਦੀ ਇੱਕ ਮਹੱਤਵਪੂਰਨ ਫਰੰਟ ਦੇ ਆਗੂ ਰਛਪਾਲ ਸਿੰਘ ਵੜੈਚ, ਹਰਵਿੰਦਰ ਸਿੰਘ ਅੱਲੂਵਾਲ ,ਗੁਰਮੇਜ ਸਿੰਘ ਤਲਵੰਡੀ ਚੌਧਰੀਆਂ , ਇੰਦਰਜੀਤ ਸਿੰਘ ਬਿਧੀਪੁਰ ਦੀ ਅਗਵਾਈ ਵਿੱਚ ਹੋਈ।ਇਸ ਮੌਕੇ ਬੋਲਦਿਆਂ ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਐਨ ਪੀ ਐਸ ਪੀੜਤ ਮੁਲਾਜ਼ਮਾਂ ਨੇ 25 ਫਰਵਰੀ ਨੂੰ ਸੰਗਰੂਰ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਲਈ ਮਹਾਂ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਰੈਲੀ ਵਿੱਚ ਜਿਲਾ ਕਪੂਰਥਲਾ ਦੇ ਸਮੁੱਚੇ ਐਨ ਪੀ ਐਸ ਪੀੜਿਤ ਮੁਲਾਜ਼ਮ ਵੱਡੀ ਗਿਣਤੀ ਵਿੱਚ ਭਾਗ ਲੈਣਗੇ। ਇਸ ਸਬੰਧੀ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਰੈਲੀ ਵਿੱਚ ਸ਼ਾਮਿਲ ਹੋਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਕਤ ਆਗੂਆਂ ਨੇ ਦੱਸਿਆ ਕਿ ਸੰਗਰੂਰ ਰੈਲੀ ਲਈ ਸਵੇਰੇ ਠੀਕ 7 ਵਜੇ ਸੁਲਤਾਨਪੁਰ ਲੋਧੀ ਤੋਂ ਬੱਸ ਚੱਲ ਕੇ ਵਾਇਆ ਤਲਵੰਡੀ ਚੌਧਰੀਆਂ ਆਰ ਸੀ ਐਫ ਹੁੰਦੀ ਹੋਈ ਕਪੂਰਥਲਾ ਤੋਂ ਸੰਗਰੂਰ ਰੈਲੀ ਲਈ ਰਵਾਨਾ ਹੋਵੇਗੀ। ਇਸ ਮੌਕੇ ਤੇ ਸ਼ਿੰਦਰ ਸਿੰਘ ਜੱਬੋਵਾਲ,ਲਖਵਿੰਦਰ ਸਿੰਘ ਟਿੱਬਾ, ਜਸਵਿੰਦਰ ਸਿੰਘ ਸ਼ਿਕਾਰਪੁਰ, ਸੁਖਵਿੰਦਰ ਕਾਲੇਵਾਲ,ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ ,ਗੌਰਵ ਕੁਮਾਰ,ਧਰਮਵੀਰ ਆਦਿ ਅਧਿਆਪਕ ਆਗੂ ਹਾਜ਼ਰ ਸਨ।