ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਕਿਸਾਨੀ ਸੰਘਰਸ਼ ਦਾ ਸਮਰਥਨ
- 16 ਫਰਵਰੀ ਦੀ ਹੜਤਾਲ ਤੇ ਤਸੱਲੀ ਦਾ ਪ੍ਰਗਟਾਵਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 23 ਫ਼ਰਵਰੀ,2024 - ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਕਨਵੀਨਰ ਬਲਜੀਤ ਸਿੰਘ ਸਲਾਣਾ ਪ੍ਰਧਾਨਗੀ ਵਿੱਚ ਹੋਈ। ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦਿਆਂ ਹਰਿਆਣਾ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਸ਼ਹਿ ਤੇ ਕਿਸਾਨਾਂ ਤੇ ਕੀਤੇ ਜਾ ਰਹੇ ਤਸ਼ੱਦਦ ਅਤੇ ਸੜਕਾਂ ਬੰਦ ਕਰਨ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਹਰਿਆਣਾ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਕੀਤੇ ਅੰਨ੍ਹੇ ਤਸ਼ੱਦਦ ਦੌਰਾਨ ਗੋਲਾਬਾਰੀ ਕਰਨ ਨਾਲ ਸ਼ਹੀਦ ਹੋਏ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਅਧਿਆਪਕ ਆਗੂ ਬਲਕਾਰ ਸਿੰਘ ਸਫਰੀ ਦੇ ਬੇਵਖਤ ਵਿਛੋੜੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਸਾਂਝਾ ਅਧਿਆਪਕ ਮੋਰਚਾ ਪੰਜਾਬ, 16 ਫਰਵਰੀ ਦੀ ਹੜਤਾਲ ਸਬੰਧੀ ਅਧਿਆਪਕ ਮੋਰਚਾ ਪੰਜਾਬ, ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਵੱਲੋਂ 16 ਫਰਵਰੀ ਦੀ ਹੜਤਾਲ ਦੇ ਸੱਦੇ ਵਿੱਚ ਸ਼ਾਮਿਲ ਪੰਜਾਬ ਦੇ ਅਧਿਆਪਕਾਂ ਵੱਲੋਂ ਕੀਤੀ ਗਈ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਸਰਕਾਰ ਸਮੇਂ ਅਧਿਆਪਕ ਸੰਘਰਸ਼ਾਂ ਦੌਰਾਨ ਕੀਤੀਆਂ ਗਈਆਂ ਵਿਕਟੇਮਾਈਜੇਸ਼ਨਾਂ ਦਾ ਹੁਣ ਤੱਕ ਵੀ ਹੱਲ ਨਾ ਕਰਨ ਤੇ ਬਦਲਾਅ ਵਾਲੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਕਾਰਜ ਸ਼ੈਲੀ ਤੇ ਪ੍ਰਸ਼ਨ ਚਿੰਨ੍ਹ ਉਠਾਉਂਦੇ ਹੋਏ ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਅਧਿਆਪਕਾਂ ਦੇ ਮਸਲੇ ਹੱਲ ਨਾ ਕਰਨ ਦੀ ਨਿਖੇਧੀ ਕੀਤੀ।
ਮੀਟਿੰਗ ਵਿੱਚ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਔਲਖ, ਹਰਵਿੰਦਰ ਸਿੰਘ ਬਿਲਗਾ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਸੁਖਰਾਜ ਸਿੰਘ ਕਾਹਲੋਂ, ਸ਼ਮਸ਼ੇਰ ਸਿੰਘ, ਅਮਨਬੀਰ ਸਿੰਘ ਗੁਰਾਇਆ, ਗੁਰਬਿੰਦਰ ਸਿੰਘ ਸਸਕੌਰ, ਨਵਪ੍ਰੀਤ ਬੱਲੀ, ਐਨਡੀ ਤਿਵਾੜੀ, ਨਵੀਨ ਕੁਮਾਰ ਆਦਿ ਹਾਜ਼ਰ ਸਨ।