ਪ੍ਰਕਾਸ਼ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ
ਮਲਕੀਤ ਸਿੰਘ ਮਲਕਪੁਰ
ਲਾਲੜੂ 23 ਫਰਵਰੀ 2024: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਅੱਜ ਪਿੰਡ ਧਰਮਗੜ੍ਹ ਵਿਖੇ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਫੁੱਲਾਂ ਨਾਲ ਸਜਾਈ ਪਾਲਕੀ ਸੰਗਤਾਂ ਦੀ ਖਿੱਚ ਦਾ ਕੇਂਦਰ ਰਹੀ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਹ ਨਗਰ ਕੀਰਤਨ ਰਵਿਦਾਸ ਭਵਨ ਤੋਂ ਚੱਲ ਕੇ ਪੂਰੇ ਪਿੰਡ ਦਾ ਚੱਕਰ ਲਗਾਉਂਦਾ ਹੋਇਆ ਮੁੜ ਰਵਿਦਾਸ ਭਵਨ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਫੌਜੀ ਬੈਂਡ ਅਤੇ ਗੱਤਕਾ ਪਾਰਟੀ ਨੇ ਆਪਣੇ ਜ਼ੌਹਰ ਵਿਖਾਏ । ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤਾਂ ਲਈ ਚਾਹ-ਬਰੈਡ ਅਤੇ ਫਲਾਂ ਦੇ ਲੰਗਰ ਵੀ ਲਗਾਏ ਗਏ ਅਤੇ ਪਿੰਡ ਦੀਆਂ ਵੱਖ ਵੱਖ ਥਾਵਾਂ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਬਿਕਰਮ ਸਿੰਘ, ਦਲਬੀਰ ਸਿੰਘ, ਗੁਰਜੀਤ ਸਿੰਘ, ਬਿੱਟੂ, ਪ੍ਰੇਮ ਸਿੰਘ, ਅਮਰੀਕ ਸਿੰਘ, ਮਲਕੀਤ ਸਿੰਘ, ਕਰਮ ਸਿੰਘ, ਇੰਦਰਜੀਤ ਸਿੰਘ, ਪੰਚ ਹਰਦੀਪ ਸਿੰਘ, ਕ੍ਰਿਸ਼ਨ ਸਿੰਘ ਤੇ ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।