ਲੋਕ ਚੇਤਨਾ ਮੰਚ ਵੱਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀ ਯਾਦ ਵਿੱਚ 23 ਮਾਰਚ ਨੂੂੰ ਹੋਵੇਗਾ ਸੱਭਿਅਚਾਰਕ ਪ੍ਰੋਗਰਾਮ
ਦਲਜੀਤ ਕੌਰ
ਲਹਿਰਾਗਾਗਾ, 27 ਫਰਵਰੀ, 2024: ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਹੋਰਾਂ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ 23 ਮਾਰਚ ਨੂੂੰ ਪੁਰਾਣੀ ਦਾਣਾ ਮੰਡੀ, ਲਹਿਰਾਗਾਗਾ ਵਿਖੇ ਕਰਵਾਇਆ ਜਾਵੇਗਾ। ਇਹ ਫੈਸਲਾ ਲੋਕ ਚੇਤਨਾ ਮੰਚ, ਲਹਿਰਾਗਾਗਾ ਦੀ ਇੱਕ ਅਹਿਮ ਮੀਟਿੰਗ ਵਿੱਚ ਲਿਆ ਗਿਆ।
ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਚ ਦੇ ਪ੍ਰਧਾਨ ਸ਼੍ਰੀ ਗਿਆਨ ਚੰਦ ਸ਼ਰਮਾ ਨੇ ਕਿਹਾ ਕਿ ਇਹ ਪ੍ਰੋਗਰਾਮ ਕਰਵਾਉਣ ਦਾ ਮਕਸਦ ਉਨ੍ਹਾਂ ਸ਼ਹੀਦਾਂ ਦੇ ਵਿਚਾਰਾਂ ਨੂੂੰ ਬੁਲੰਦ ਕਰਨਾ ਹੈ ਜਿਨ੍ਹਾਂ ਨੇ ਦੇਸ਼ ਦੀ ਮੁਕਤੀ ਲਈ ਅਤੇ ਇੱਕ ਨਵਾਂ ਨਰੋਆ ਸਮਾਜ ਸਿਰਜਣ ਲਈ ਆਪਣੀਆਂ ਜ਼ਿੰਦਗੀਆਂ ਹੱਸ ਹੱਸ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਅੱਜ ਹਰ ਕੋਈ ਸਮਝਦਾ ਹੈ ਕਿ ਭਾਰਤ ਦਾ ਆਰਥਿਕ ਸਿਆਸੀ ਨਿਜ਼ਾਮ ਦੇਸੀ ਬਦੇਸ਼ੀ ਕਾਰਪੋਰੇਟ ਲੁਟੇਰਿਆਂ ਦੀ ਸੇਵਾ ਕਰਦਾ ਹੈ ਅਤੇ ਦੇਸ ਦੇ ਮਿਹਨਤਕਸ਼ ਲੋਕਾਂ ਨਾਲ ਧਰੋਹ ਕਮਾਉਂਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸੱਭਿਅਚਾਰਕ ਪ੍ਰੋਗਰਾਮ ਵਿੱਚ ਲੋਕ ਕਲਾ ਮੰਚ, ਮਾਨਸਾ( ਪ੍ਰੋ: ਅਜਮੇਰ ਔਲਖ) ਵੱਲੋਂ ਇਨਕਲਾਬੀ ਨਾਟਕ ਪੇਸ਼ ਕੀਤੇ ਜਾਣਗੇ ਅਤੇ ਜਗਦੀਸ਼ ਪਾਪੜਾ ਦੀ ਅਗਵਾਈ ਵਿੱਚ ਮਾਲਵਾ ਹੇਕ, ਲਹਿਰਾਗਾਗਾ ਵੱਲੋਂ ਗੀਤ-ਸੰਗੀਤ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਮੀਟਿੰਗ ਵਿੱਚ ਮੰਚ ਦੇ ਸਕੱਤਰ ਹਰਭਗਵਾਨ ਗੁਰਨੇ, ਮੀਤ ਪ੍ਰਧਾਨ ਜਗਜੀਤ ਭੁਟਾਲ, ਜਗਦੀਸ਼ ਪਾਪੜਾ, ਪ੍ਰਿੰਸੀਪਲ ਪਿਆਰਾ ਲਾਲ, ਸ਼ਮਿੰਦਰ ਸਿੰਘ, ਗੁਰਚਰਨ ਸਿੰਘ, ਮਹਿੰਦਰ ਸਿੰਘ, ਵਰਿੰਦਰ ਭੁਟਾਲ, ਲਛਮਣ ਅਲੀਸ਼ੇਰ, ਸੁਖਜਿੰਦਰ ਲਾਲੀ, ਭੀਮ ਸਿੰਘ, ਪਰਵੀਨ ਖੋਖਰ, ਰਣਜੀਤ ਲਹਿਰਾ, ਨੇ ਹਿੱਸਾ ਲਿਆ ਅਤੇ ਪਰੋਗਰਾਮ ਨੂੰ ਸਫ਼ਲ ਬਨਾਉਣ ਲਈ ਜਚ ਕੇ ਤਿਆਰੀਆਂ ਕਰਨ ਦਾ ਅਹਿਦ ਕੀਤਾ।