'ਆਪ' 'ਚ ਪੁਰਾਣੇ ਵਰਕਰਾਂ ਦੀ ਨਹੀਂ ਪੁੱਛ - ਗਿੱਛ, ਪਾਰਟੀ ਤੋਂ ਦਿੱਤਾ ਅਸਤੀਫਾ : ਜਸ਼ਨਦੀਪ ਸਿੰਘ ਸਰਾਵਾਂ
ਮਨਜੀਤ ਸਿੰਘ ਢੱਲਾ
ਜੈਤੋ ,27 ਫਰਵਰੀ 2024 - ਵਿਧਾਨ ਸਭਾ ਹਲਕਾ ਜੈਤੋ ਅੰਦਰ ਆਮ ਆਦਮੀ ਪਾਰਟੀ ਵਿਚ ਪੁਰਾਣੇ ਵਰਕਰਾਂ ਦੀ ਕੋਈ ਪੁੱਛ ਗਿੱਛ ਨਹੀਂ ਹੋ ਰਹੀ ਕੁੱਝ ਵਰਕਰ ਨਿਰਾਸ਼ ਦਿਖਾਈ ਦੇ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਪ ਪਾਰਟੀ ਵਿਚ ਰਹੇ ਨੌਜਵਾਨ ਜਸ਼ਨਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ (ਸਰਾਵਾਂ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਮੈਂ ਆਮ ਆਦਮੀ ਪਾਰਟੀ ਦਾ ਪੁਰਾਣਾ ਵਰਕਰ ਹੋਣ ਦੇ ਨਾਂਮ ਤੇ ਆਪਣੀ ਮਰਜ਼ੀ ਅਨੁਸਾਰ 'ਆਪ' ਪਾਰਟੀ ਤੋਂ ਅਸਤੀਫਾ ਦੇ ਰਿਹਾ ਹਾਂ।
ਜਸ਼ਨਦੀਪ ਸਿੰਘ ਨੇ ਅੱਗੇ ਗਲਬਾਤ ਜਾਰੀ ਕਰਦਿਆਂ ਕਿਹਾ ਕਿ ਮੈਂ ਪਾਰਟੀ ਵਿਚ ਪੁਰਾਣਾ ਵਰਕਰ 2017 ਤੋਂ ਚਲ ਰਿਹਾ ਹਾਂ ਤੇ ਆਮ ਆਦਮੀ ਪਾਰਟੀ ਵਿਚ ਰਹਿ ਕੇ ਤਨਦੇਹੀ ਨਾਲ ਸੇਵਾ ਤੇ ਸਪੋਰਟ ਕੀਤੀ ਸਾਡੀ ਵਿਧਾਇਕ ਕੋਈ ਗਲਬਾਤ ਨਹੀਂ ਸੁਣ ਰਿਹਾ। ਇਹ ਕੀ ਆਪ ਪਾਰਟੀ ਦੇ ਹਲਕਾ ਇੰਚਾਰਜ ਵੱਲੋਂ ਪੁਰਾਣੇ ਵਰਕਰਾਂ ਦੀ ਕੋਈ ਪੁੱਛ ਪੜਤਾਲ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਹੋਰਾਂ ਪਾਰਟੀਆਂ 'ਚੋਂ ਆਉਂਦੇ ਵਿਅਕਤੀਆਂ ਨੂੰ ਅਹੁਦੇਦਾਰੀਆਂ ਦੇਣ ਦੀਆਂ ਮਾਰੂ ਨੀਤੀਆਂ ਤੋਂ ਤੰਗ ਆ ਕੇ ਮੈਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਵੀ ਜ਼ਿਕਰ ਕੀਤਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨਾਲ ਕੋਈ ਗਿਲਾ ਸ਼ਿਕਵਾ ਨਹੀਂ ਹੈ। ਇਸ ਮੌਕੇ ਉਨ੍ਹਾਂ ਨਾਲ ਬਲਤੇਜ ਸਿੰਘ ਬੌਬੀ ਸਰਾਵਾਂ ਵੀ ਮੌਜੂਦ ਸਨ।