29 ਫਰਵਰੀ ਨੂੰ ਸੰਗਰੂਰ ਵਿਖੇ ਹੋਵੇਗਾ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ - DC ਮਾਨਸਾ
ਸੰਜੀਵ ਜਿੰਦਲ
ਮਾਨਸਾ, 27 ਫਰਵਰੀ 2024 : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲਿ੍ਹਆਂ (ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ) ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਹੁਣ 29 ਫਰਵਰੀ ਨੂੰ ਸਪੈਂਗਲ ਸਟੋਨ ਪੈਲੇਸ, ਸੰਗਰੂਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟ੍ਰੇਸ਼ਨ ਕਾਊਂਟਰ ਲਗਾਏ ਜਾਣਗੇ।