6.54 ਕਰੋੜ ਦੀ ਲਾਗਤ ਨਾਲ ਕੀਰਤਪੁਰ ਸਾਹਿਬ ਵਿੱਚ ਤਿਆਰ ਹੋਵੇਗਾ ਸੀਵਰੇਜ ਟ੍ਰੀਟਮੈਂਟ ਪਲਾਂਟ- ਹਰਜੋਤ ਬੈਂਸ
- ਸ਼ਰਧਾਲੂਆਂ ਤੇ ਇਲਾਕਾ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰ, ਅਣਸੋਧਿਆ ਪਾਣੀ ਸਤਲੁਜ ਵਿੱਚ ਨਹੀ ਪਵੇਗਾ- ਕੈਬਨਿਟ ਮੰਤਰੀ
- ਹਰਜੋਤ ਬੈਂਸ ਦੇ ਯਤਨਾਂ ਨਾਲ ਕੀਰਤਪੁਰ ਸਾਹਿਬ ਦੀ ਮੁੱਖ ਸਮੱਸਿਆਂ ਦਾ ਹੋਇਆ ਹੱਲ- ਸੰਤ ਬਲਵੀਰ ਸਿੰਘ ਸੀਚੇਵਾਲ
ਪ੍ਰਮੋਦ ਭਾਰਤੀ
ਕੀਰਤਪੁਰ ਸਾਹਿਬ 02 ਮਾਰਚ ,2024 - ਦਹਾਕਿਆਂ ਤੋਂ ਜਿਸ ਉਡੀਕ ਵਿੱਚ ਕੀਰਤਪੁਰ ਸਾਹਿਬ ਵਾਸੀ ਸਰਕਾਰਾਂ ਤੇ ਸਥਾਨਕ ਲੋਕ ਪ੍ਰਤੀਨਿਧੀਆਂ ਵੱਲ ਉਮੀਦ ਦੀ ਨਜ਼ਰ ਨਾਲ ਤੱਕ ਰਹੇ ਸਨ, ਉਹ ਭਲੀ ਘੜੀ ਹੁਣ ਆ ਗਈ ਹੈ। ਕੀਰਤਪੁਰ ਸਾਹਿਬ ਵਾਸੀਆਂ ਤੇ ਪਵਿੱਤਰ ਧਾਰਮਿਕ ਨਗਰੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਂਵਾਂ ਨੂੰ ਆਹਤ ਕਰਨ ਵਾਲੀ ਸਮੱਸਿਆ ਅਸੀ ਜੜ੍ਹ ਤੋਂ ਖਤਮ ਕਰ ਦਿੱਤੀ ਹੈ। 6.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਜਾ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੰਮ ਅੱਜ ਵਾਤਾਵਰਣ ਪ੍ਰੇਮੀ ਪਦਮ ਸ੍ਰੀ ਸੰਤ ਬਲਵੀਰ ਸਿੰਘ ਸੀਚੇਵਾਲ ਰਾਜ ਸਭਾ ਮੈਂਬਰ ਅਤੇ ਮਾਣਯੋਗ ਸੰਤਾਂ ਮਹਾਪੁਰਸ਼ਾਂ ਤੇ ਸੰਗਤਾਂ ਦੇ ਹੱਥੋ ਸੁਰੂ ਕਰਵਾ ਦਿੱਤਾ ਹੈ। ਹੁਣ ਪਤਾਲਪੁਰੀ ਸਾਹਿਬ ਨੇੜੇ ਸਤਲੁਜ ਦਰਿਆਂ ਵਿੱਚ ਪਲੀਤ ਪਾਣੀ ਨਹੀ ਪਵੇਗਾ ਸਗੋਂ ਸੀਵਰੇਜ ਦਾ ਸੋਧਿਆ ਪਾਣੀ ਲੋਕਾਂ ਦੇ ਖੇਤਾਂ ਵਿੱਚ ਵਰਤੀਆਂ ਜਾਵੇਗਾ।
ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਪੰਜਾਬ ਨੇ ਅੱਜ ਕੀਰਤਪੁਰ ਸਾਹਿਬ ਵਿੱਚ 6.54 ਕਰੋੜ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਜਾ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਦੇ ਨਾਲ ਵਾਤਾਵਰਣ ਪ੍ਰੇਮੀ ਪਦਮ ਸ੍ਰੀ ਬਲਵੀਰ ਸਿੰਘ ਸੀਚੇਵਾਲ ਰਾਜ ਸਭਾ ਮੈਂਬਰ, ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲੇ, ਸੰਤ ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਸੰਤ ਬਾਬਾ ਸੁੱਚਾ ਸਿੰਘ, ਸੰਤ ਬਾਬਾ ਸਤਨਾਮ ਸਿੰਘ, ਸੰਤ ਬਾਬਾ ਬਚਨ ਸਿੰਘ, ਸੰਤ ਬਾਬਾ ਪ੍ਰੇਮ ਸਿੰਘ, ਬਾਬਾ ਜਰਨੈਲ ਸਿੰਘ, ਬਾਬਾ ਤੀਰਥ ਸਿੰਘ, ਬਾਬਾ ਅਮਨਦੀਪ ਸਿੰਘ, ਸੰਤ ਬਾਬਾ ਕੁਲਦੀਪ ਸਿੰਘ ਕਾਲਾ ਪਟਿਆਲੇ ਵਾਲੇ, ਸੰਤ ਬਾਬਾ ਸੁੱਖਾ ਸਿੰਘ, ਸੰਤ ਬਾਬਾ ਜੁਗਿੰਦਰ ਸਿੰਘ, ਸੰਤ ਬਾਬਾ ਗੁਰਮੁੱਖ ਸਿੰਘ, ਸੰਤ ਬਾਬਾ ਗੁਰਚਰਨ ਸਿੰਘ, ਸੰਤ ਬਾਬਾ ਤਰਲੋਚਨ ਸਿੰਘ ਬੜਾ ਪਿੰਡ ਵਾਲੇ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲਿਆਂ ਦੇ ਸੇਵਾਦਾਰ,ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸੇਵਾਦਾਰ ਤੇ ਹੋਰ ਸੰਤਮਹਾਪੁਰਸ਼ ਤੇ ਸੰਗਤਾਂ ਮੋਜੂਦ ਸਨ।
ਸ.ਬੈਂਸ ਨੇ ਕਿਹਾ ਕਿ 2027 ਵਿੱਚ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਕੀਰਤਪੁਰ ਸਾਹਿਬ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ। ਪਤਾਲਪੁਰੀ ਚੋਂਕ ਵਿੱਚ 8 ਫੁੱਟ ਉੱਚਾ ਰਬਾਬ ਜਲਦੀ ਲੋਕਾਂ ਨੂੰ ਸਮਰਪਿਤ ਹੋਵੇਗਾ, ਜਿਸ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ, ਫਲਾਈਓਵਰ ਦੇ ਆਲੇ ਦੁਆਲੇ ਧਾਰਮਿਕ ਪੰਕਤੀਆਂ ਲਿਖੀਆ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇਤਿਹਾਸਕਾਰਾ ਮੁਤਾਬਿਕ ਕੀਰਤਪੁਰ ਸਾਹਿਬ ਦਾ ਨਾਮ ਕੀਰਤਨਪੁਰ ਸਾਹਿਬ ਤੋ ਪਿਆ ਹੈ। ਇਹ ਪਵਿੱਤਰ ਧਰਤੀ ਛੇ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ, ਜਿੱਥੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਂਸ ਸਰਕਾਰੀ ਹਸਪਤਾਲ ਲਈ ਪੰਜਾਬ ਦੇ ਸੱਤ ਰਾਜ ਸਭਾ ਮੈਂਬਰਾਂ ਨੇ 2.50 ਕਰੋੜ ਰੁਪਏ ਦੇ ਦਿੱਤੇ ਹਨ।