ਰਾਸ਼ਟਰੀ ਸੋਇਮ ਸੇਵਕ ਨੇ ਕੈਂਪ ਲਗਾ ਕੇ 77 ਯੂਨਿਟ ਖੂਨ ਇਕੱਤਰ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ , 3 ਮਾਰਚ 2024 : ਰਾਸ਼ਟਰੀ ਸੋਇਮ ਸੇਵਕ ਸੰਘ ਵੱਲੋਂ ਪੁਰਾਣੇ ਸਿਵਲ ਹਸਪਤਾਲ ਵਿਖੇ ਦੂਸਰੇ ਸਰ ਸੰਘ ਚਾਲਕ ਮਾਧਵ ਰਾਵ ਸਦਾ ਸ਼ਿਵਰਾਓ ਗੋਲਵਰਕਰ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਸੰਗ ਦੇ 77 ਸੋਏ
ਇਮ ਸੇਵਕਾਂ ਨੇ ਖੂਨ ਦਾਨ ਕੀਤਾ।
ਡਾਕਟਰ ਰਜੀਵ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ ਅਤੇ ਖੂਨਦਾਨ ਕਰਨ ਵਿੱਚ ਮਾਤਰ ਸ਼ਕਤੀ ਯਾਨੀ ਕਿ ਔਰਤਾਂ ਦਾ ਵੀ ਵੱਡਾ ਯੋਗਦਾਨ ਰਿਹਾ। ਕੈਂਪ ਵਿੱਚ ਖੂਨ ਇਕੱਤਰ ਕਰਕੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਨੂੰ ਦਾਨ ਕੀਤਾ ਗਿਆ ਹੈ ਤਾਂ ਜੋ ਦੁਰਘਟਨਾਵਾਂ ਅਤੇ ਹੋਰ ਲੋੜੀਂਦੇ ਮਾਮਲਿਆਂ ਵਿੱਚ ਇਸ ਖੂਨ ਦੀ ਵਰਤੋਂ ਕਰਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਹਨਾਂ ਦੱਸਿਆ ਕਿ ਹਰ ਸਾਲ ਸੰਘ ਵੱਲੋਂ ਅਜਿਹਾ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਤੇ ਇਸ ਨੂੰ 50 ਸਾਲ ਤੋਂ ਜਿਆਦਾ ਸਮਾਂ ਬੀਤ ਚੁੱਕਿਆ ਹੈ। ਉਹਨਾਂ ਅਪੀਲ ਕੀਤੀ ਕਿ 18 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਦੋ ਵਾਰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ ,ਇਸ ਨਾਲ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ। ਉਹਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਆਪਣੇ ਸਰੀਰ ਵਿੱਚ ਵੀ ਤੰਦਰੁਸਤੀ ਰਹਿੰਦੀ ਹੈ ਅਤੇ ਦੂਸਰੇ ਦੀ ਵੀ ਜ਼ਿੰਦਗੀ ਬਚਾਈ ਜਾ ਸਕਦੀ ਹੈ।
ਇਸ ਮੌਕੇ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ ਅਤੇ ਉਹਨਾਂ ਨੂੰ ਪ੍ਰਮਾਣ ਪੱਤਰ ਅਤੇ ਮੈਡਲ ਦੇਖ ਕੇ ਸਨਮਾਨਿਤ ਵੀ ਕੀਤਾ ਗਿਆ।