ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਸੁੰਦਰ ਦਸਤਾਰ ਅਤੇ ਦੁਸ਼ਾਲਾ ਸਜਾਉਣ ਦੇ ਮੁਕਾਬਲੇ 12 ਅਪ੍ਰੈਲ ਨੂੰ
ਰਾਕੇਸ਼ ਨਈਅਰ ਚੋਹਲਾ
ਅੰਮ੍ਰਿਤਸਰ,2 ਅਪ੍ਰੈਲ 2024 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਅਤੇ ਸ.ਸੁਖਮਿੰਦਰ ਸਿੰਘ ਸਕੱਤਰ ਵਿਦਿਆ ਦੀ ਯੋਗ ਅਗਵਾਈ ਵਿਚ ਚਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਾਲਜ ਦੀ 25 ਸਾਲਾ ਵਰ੍ਹੇ ਗੰਢ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਮਿਤੀ 12 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਰਵਾਏ ਜਾ ਰਹੇ ਹਨ।
ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਨੇ ਸਿੱਖ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਅਪੀਲ ਕੀਤੀ। ਵਿਦਿਆਰਥੀ ਲੋੜੀਂਦਾ ਸਮਾਨ ਆਪਣਾ ਹੀ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ।ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਿੱਖ ਧਰਮ ਨਾਲ ਜੁੜੇ ਰਹਿਣ ਲਈ ਇਸ ਤਰ੍ਹਾਂ ਦੇ ਸਮਾਗਮ ਉਲੀਕੇ ਜਾਂਦੇ ਹਨ।