ਪਿੰਡ ਘਨੌਲੀ ਦੇ ਟਰੱਕ ਡਰਾਈਵਰਾਂ ਵੱਲੋਂ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 12 ਅਪ੍ਰੈਲ 2024 - ਪਿੰਡ ਘਨੌਲੀ ਦੇ ਸਮੂਹ ਟਰੱਕ ਡਰਾਈਵਰਾਂ ਦੇ ਵੱਲੋਂ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀ ਘਨੌਲੀ ਵਿਖੇ ਕਰਵਾਇਆ ਗਿਆ। ਇਸ ਮੌਕੇ ਪ੍ਬੰਧਕਾ ਨੇ ਦੱਸਿਆ ਕਿ ਹਰ ਸਾਲ ਪਿੰਡ ਘਨੌਲੀ ਦੇ ਟਰੱਕ ਓਪਰੇਟਰਾਂ ਵੱਲੋਂ ਹਰ ਸਾਲ ਵਿਸਾਖੀ ਦੇ ਮੌਕੇ ਸਲਾਨਾ ਅਖੰਡ ਪਾਠ ਸਾਹਿਬ ਕਰਵਾਏ ਜਾਂਦੇ ਹਨ।ਅੱਜ ਪਹਿਲਾਂ ਪਿਛਲੇ ਦਿਨਾਂ ਤੋਂ ਅਰੰਭ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਪਿੰਡ ਘਨੌਲੀ ਦੇ ਬੱਚਿਆਂ ਵੱਲੋਂ ਕੀਰਤਨ ਕੀਤਾ ਗਿਆ।
ਉਪਰੰਤ ਸਿੱਖ ਕੌਮ ਦੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਵਿਦਵਾਨ ਪੰਥਕ ਢਾਡੀ ਗੁਰਿੰਦਰ ਸਿੰਘ ਬੈਂਸ ਭਰਤਗੜ੍ਹ ਵਾਲਿਆ ਦੇ ਜਥੇ ਨੇ ਸੰਗਤਾਂ ਨੂੰ ਵਿਸਾਖੀ ਦੇ ਇਤਿਹਾਸ ਨੂੰ ਢਾਡੀ ਵਾਰਾਂ ਦੇ ਰਾਹੀਂ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਸਮੂਹ ਪਿੰਡ ਘਨੌਲੀ ਦੇ ਟਰੱਕ ਓਪਰੇਟਰਾਂ ਦੇ ਵੱਲੋਂ ਪਿੰਡ ਅਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪਿੰਡ ਘਨੌਲੀ ਦੇ ਸਮੂਹ ਟਰੱਕ ਓਪਰੇਟਰਾਂ ਦੇ ਨਾਲ ਨਾਲ ਪਿੰਡ ਘਨੌਲੀ ਦੀਆਂ ਸੰਗਤਾਂ ਨੇ ਹਾਜਰੀ ਭਰੀ।
ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਸਪਾਲ ਸਿੰਘ ਜੰਗੀ ਪੰਚ , ਹਰੀ ਸਿੰਘ, ਕਰਮ ਸਿੰਘ, ਦਲਬਾਰਾ ਸਿੰਘ ਪੰਚ, ਗਿਆਨ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ, ਸੁਰਿੰਦਰ ਸਿੰਘ ਛਿੰਦਾ ਪੰਚ, ਜਸਵੀਰ ਸਿੰਘ ਪ੍ਰਧਾਨ, ਕੁਲਦੀਪ ਸਿੰਘ, ਅਮਨਦੀਪ ਸਿੰਘ ਲਾਲੀ ਸਮੂਹ ਟਰੱਕ ਆਪ੍ਰੇਟਰਾਂ ਦੇ ਨਾਲ ਨਾਲ ਵੱਡੀ ਗਿਣਤੀ ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।