ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਹਰ ਹੁਕਮ ਦੀ ਪਾਲਣਾ ਕਰਨਾ ਸਾਡਾ ਮੁੱਢਲਾ ਫਰਜ਼ - ਬ੍ਰਹਮਪੁਰਾ
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,12 ਅਪ੍ਰੈਲ 2024 - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਵੱਲੋਂ ਆਏ ਅਦੇਸ਼ਾਂ ਨੂੰ ਮੰਨਦੇ ਹੋਏ ਹਰ ਗੁਰੂ ਨਾਨਕ ਨਾਮ ਲੇਵਾ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਆਪਣੇ ਘਰਾਂ ਉੱਪਰ ਕੇਸਰੀ ਨਿਸ਼ਾਨ ਸਾਹਿਬ ਝੁਲਾਉਣੇ ਚਾਹੀਦੇ ਹਨ। ਹਰ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਪਰ ਮੌਕੇ ਦੀਆਂ ਹਕੂਮਤਾਂ ਸਿੱਖ ਕੌਮ ਨੂੰ ਇਨਸਾਫ਼ ਨਹੀਂ ਦੇ ਰਹੀਆਂ।ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਖਡੂਰ ਸਾਹਿਬ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਹੈ ਕਿ 13 ਅਪ੍ਰੈਲ ਵਿਸਾਖੀ ਵਾਲਾ ਦਿਨ ਸਿੱਖ ਕੌਮ ਵਾਸਤੇ ਇਤਿਹਾਸਿਕ ਦਿਨ ਹੈ ਕਿਉਂਕਿ 13 ਅਪ੍ਰੈਲ 1699 ਨੂੰ ਵਿਸਾਖੀ ਵਾਲੇ ਦਿਨ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਸਿੱਖ ਕੌਮ ਨੂੰ ਅੰਮ੍ਰਿਤ ਦੀ ਦਾਤ ਬਖਸ਼ ਕੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ।
ਬ੍ਰਹਮਪੁਰਾ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਵੱਲੋਂ ਆਏ ਆਦੇਸ਼ਾਂ ਨੂੰ ਸਿਰ ਮੱਥੇ ਰੱਖਦੇ ਹਾਂ ਅਤੇ ਜਥੇਦਾਰ ਸਾਹਿਬਾਨਾਂ ਦੇ ਆਦੇਸ਼ਾਂ ਨੂੰ ਮੰਨਦੇ ਹੋਏ ਸਭ ਗੁਰੂ ਨਾਨਕ ਨਾਮ ਲੇਵਾ ਨੂੰ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਵਿਸਾਖੀ ਦਿਹਾੜੇ ਮੌਕੇ ਹਰ ਸਿੱਖ ਦਾ ਫਰਜ਼ ਬਣਦਾ ਹੈ ਕਿ ਆਪਣੇ ਘਰਾਂ ਉੱਤੇ ਕੇਸਰੀ ਨਿਸ਼ਾਨ ਹਮੇਸ਼ਾ ਝੂਲਦੇ ਰਹਿਣਾ ਚਾਹੀਦੇ ਹਨ।