ਸਕੂਲ ਵਿਖੇ ਬਾਬਾ ਸਾਹਿਬ ਅੰਬੇਡਕਰ ਦਾ ਜਨਮ ਦਿਹਾੜਾ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ
ਰੋਹਿਤ ਗੁਪਤਾ
ਗੁਰਦਾਸਪੁਰ 16 ਅਪ੍ਰੈਲ 2024 : ਸਰਹੱਦੀ ਕਸਬਾ ਮਰਾੜਾ ਦੇ ਆਕਾਲ ਸਹਾਏ ਸਕੂਲ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਲਕੀਆਂ ਪੇਸ਼ ਕੀਤੀਆਂ ।ਜਿਸ ਵਿੱਚ ਚਰਖਾ ਕੱਤਣਾ ਗਿੱਧਾ ,ਭੰਗੜਾ ਤੇ ਹੋਰ ਵੀ ਕਈ ਤਰ੍ਹਾਂ ਦੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਨੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਬਾਬਾ ਸਾਹਿਬ ਅੰਬੇਡਕਰ ਜੀ ਦੇ ਜਨਮ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਬੱਚਿਆਂ ਨੂੰ ਅੱਜ ਦੇ ਬੱਚੇ ਕੱਲ ਦੇ ਨੇਤਾ ਦੱਸਿਆ। ਉਹਨਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਆਪਣੇ ਸੱਭਿਆਚਾਰ ਦੇ ਬਾਰੇ ਵੀ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਜਿਹੜੀਆ ਕੌਮਾਂ ਆਪਣੇ ਵਿਰਸੇ ਨੂੰ ਸੰਭਾਲ ਕੇ ਰੱਖਦੀਆਂ ਹਨ, ਉਨ੍ਹਾਂ ਕੌਮਾਂ ਦਾ ਹੀ ਇਤਿਹਾਸ ਵਿੱਚ ਨਾਮ ਹੁੰਦਾ ਹੈ । ਬਾਬਾ ਸਾਹਿਬ ਅੰਬੇਡਕਰ ਜੀ ਦੇ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜੀ ਗ਼ਰੀਬੀ ਅਤੇ ਛੂਆ ਛਾਤ ਦੀ ਤਾਪ ਝੱਲਦੇ ਹੋਏ ਅਨੇਕਾਂ ਕਸ਼ਟਾਂ ਦੇ ਬਾਵਜੂਦ ਵਿਦੇਸ਼ ਵਿੱਚ ਪੜ੍ਹਨ ਗਏ ਤੇ ਭਾਰਤੀ ਸੰਵਿਧਾਨ ਲਿਖ ਕੇ ਆਪਣਾ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਗਏ। ਸਾਨੂੰ ਉਹਨਾਂ ਦੇ ਦੱਸੇ ਮਾਰਗ ਪੜੋ, ਜੁੜੋ ਤੇ ਸੰਘਰਸ਼ ਕਰੋ ਨੂੰ ਅਪਣਾ ਕੇ ਵੱਧ ਤੋਂ ਵੱਧ ਸਿੱਖਿਆ ਗ੍ਰਹਿਣ ਕਰਨੀ ਚਾਹੀਦੀ ਹੈ ਅਤੇ ਉਹਨਾਂ ਦੁਆਰਾ ਦਿੱਤੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਮੌਕੇ ਮੈਡਮ ਸੁਨੀਤਾ, ਅਨੁਰਾਧਾ, ਕਵਿਤਾ ਦੇਵੀ, ਨਵਜੋਤ, ਸੁਦੇਸ਼ ਕੁਮਾਰੀ, ਚੰਪਾ ਦੇਵੀ , ਰੇਣੂ ਬਾਲਾ, ਸੁੱਖਵਿੰਦਰ ਕੌਰ, ਨਰਿੰਦਰ ਕੌਰ, ਸ਼ੀਆ ਅਤੇ ਸਿਖਾ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ।