← ਪਿਛੇ ਪਰਤੋ
ਦੋ ਮੋਟਰਸਾਈਕਲ ਸਵਾਰ ਨੌਜਵਾਨ ਮੋਟਰਸਾਈਕਲ ਸਵਾਰ ਤੋਂ ਮੋਬਾਈਲ ਖੋਹ ਕੇ ਫਰਾਰ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 16 ਅਪ੍ਰੈਲ 2024 : ਬੀਤੀ ਰਾਤ ਬੇਲਾ ਚੌਕ ਨੇੜੇ ਦੋ ਨੌਜਵਾਨਾਂ ਨੇ ਮੋਟਰਸਾਈਕਲ ਸਵਾਰ ਕੋਲੋਂ ਮੋਬਾਈਲ ਫੋਨ ਖੋਹ ਲਿਆ ਅਤੇ ਫ਼ਰਾਰ ਹੋ ਗਏ। ਪੀੜਤ ਹਰਪ੍ਰੀਤ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਛੋਟਾ ਸੂਰਤਾਪੁਰ ਨੇ ਦੱਸਿਆ ਕਿ ਉਹ ਬੀਤੀ ਰਾਤ ਸਾਢੇ 8 ਵਜੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਵੱਲ ਜਾ ਰਿਹਾ ਸੀ ਅਤੇ ਜਦੋਂ ਉਹ ਬੇਲਾ ਚੌਕ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦਾ ਮੋਬਾਈਲ ਫ਼ੋਨ ਸੁਣਨ ਲਈ ਰੁਕ ਗਿਆ | ਉਸ ਨੇ ਦੱਸਿਆ ਕਿ ਜਿਵੇਂ ਹੀ ਉਸ ਨੇ ਆਪਣੀ ਜੇਬ ਵਿੱਚੋਂ ਮੋਬਾਈਲ ਫ਼ੋਨ ਕੱਢਿਆ ਤਾਂ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਏ ਅਤੇ ਮੋਬਾਈਲ ਫ਼ੋਨ ਉਸ ਦੇ ਹੱਥ ਵਿੱਚੋ ਖੋਹ ਲਿਆ ਅਤੇ ਫ਼ਰਾਰ ਹੋ ਗਏ।
Total Responses : 948