ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡਾ. ਗੁਰਬਿੰਦਰ ਅਤੇ ਪ੍ਰੋ. ਹਰਦੀਪ ਸਨਮਾਨਤ
ਮਨਜੀਤ ਸਿੰਘ ਢੱਲਾ
ਜੈਤੋ,17 ਅਪ੍ਰੈਲ 2024 - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਖੇਤਰ ਵੱਲੋਂ ਸਥਾਨਕ ਬੀ. ਪੀ. ਈ.ਓ. ਦਫ਼ਤਰ ਦੇ ਲੈਕਚਰ ਹਾਲ ਵਿਚ ਅਧਿਆਪਕ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ। ਇਸ ਕਾਰਜਸ਼ਾਲਾ ਵਿਚ ਜੈਤੋ ਖੇਤਰ ਦੀਆਂ ਵਿਦਿਅਕ ਸੰਸਥਾਵਾਂ ਵਿਚ ਆਪਣੇ ਅਧਿਆਪਨ ਕਾਰਜ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਨਾਲ ਜੋੜਨ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਤ ਕੀਤਾ ਗਿਆ।
ਇਸ ਲੜੀ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਪੰਜਾਬੀ ਵਿਭਾਗ ਦੇ ਡਾ. ਗੁਰਬਿੰਦਰ ਕੌਰ ਅਤੇ ਗਣਿਤ ਵਿਭਾਗ ਦੇ ਪ੍ਰੋ. ਹਰਦੀਪ ਕੌਰ ਨੂੰ ਪ੍ਰਸ਼ੰਸਾ ਪੱਤਰ ਨਾਲ ਨਿਵਾਜਿਆ ਗਿਆ। ਕਾਲਜ ਦੇ ਇੰਚਾਰਜ ਪ੍ਰੋ. ਸ਼ਿਲਪਾ ਕਾਂਸਲ, ਕਾਲਜ ਦੇ ਸੀਨੀਅਰ ਮੋਸਟ ਪ੍ਰੋਫ਼ੈਸਰ ਡਾ. ਪਰਮਿੰਦਰ ਸਿੰਘ ਤੱਗੜ ਅਤੇ ਸਮੂਹ ਸਟਾਫ਼ ਵੱਲੋਂ ਹਾਰਦਿਕ ਮੁਬਾਰਕਬਾਦ ਦਿੱਤੀ ਹੈ। ਇਸ ਕਾਰਜਸ਼ਾਲਾ ਵਿਚ ਲੁਧਿਆਣੇ ਤੋਂ ਆਏ ਵਿਸ਼ੇਸ਼ਗ ਪ੍ਰੋਫ਼ੈਸਰ ਮਨਿੰਦਰ ਸਿੰਘ ਨੇ ਵਿਸ਼ੇਸ਼ ਲੈਕਚਰ ਦਿੱਤਾ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਖੇਤਰ ਦੇ ਸਰਗਰਮ ਅਹੁਦੇਦਾਰ ਅਤੇ ਮੈਂਬਰ ਸ਼ਾਮਲ ਸਨ।