ਹਰਦੀਪ ਗਿੱਲ ਦੀ ਅਗਵਾਈ 'ਚ ਖਾਨਕੋਟ ਦੇ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ
- ਪੰਜਾਬ ਦੇ ਲੋਕ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਮੌਕਾ ਦੇਣ ਦਾ ਮਨ ਬਣਾ ਚੁੱਕੇ - ਹਲਕਾ ਇੰਚਾਰਜ ਹਰਦੀਪ ਗਿੱਲ
ਰਾਕੇਸ਼ ਨਈਅਰ ਚੋਹਲਾ
ਜੰਡਿਆਲਾ ਗੁਰੂ/ਅੰਮ੍ਰਿਤਸਰ,18 ਅਪ੍ਰੈਲ 2024 - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਦੋਂ ਹੋਰ ਬਲ ਮਿਲਿਆ ਪਿੰਡ ਖਾਨਕੋਟ ਵਿਖੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਕਾਂਗਰਸ,ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।ਇਸ ਮੌਕੇ 'ਤੇ ਹਲਕਾ ਇੰਚਾਰਜ ਹਰਦੀਪ ਸਿੰਘ ਗਿੱਲ ਨੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।ਇਸ ਮੌਕੇ 'ਤੇ ਬੋਲਦੇ ਹੋਏ ਹਰਦੀਪ ਸਿੰਘ ਗਿੱਲ ਨੇ ਕਿਹਾ ਭਾਜਪਾ ਹੀ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਤੋਰ ਸਕਦੀ ਹੈ।ਬਾਕੀ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧਰੋਹ ਕਮਾਇਆ ਹੈ।
ਉਨ੍ਹਾਂ ਆਖਿਆ ਕਿ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਤਰੱਕੀ ਦੇ ਨਾਲ ਨਾਲ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਵੀ ਮਜ਼ਬੂਤ ਹੈ ਜਦ ਕਿ ਪੰਜਾਬ ਵਿੱਚ ਗੁੰਡਾਗਰਦੀ ਆਪਣੀ ਚਰਮ ਸੀਮਾ 'ਤੇ ਹੈ।ਹਰਦੀਪ ਗਿੱਲ ਨੇ ਆਖਿਆ ਕਿ ਪੰਜਾਬ ਦੇ ਲੋਕ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ ਅਤੇ ਭਾਜਪਾ ਇਸ ਵਾਰ ਵੱਡੇ ਬਹੁਮਤ ਨਾਲ ਲੋਕ ਸਭਾ ਦੀਆਂ ਸੀਟਾਂ ਜਿੱਤੇਗੀ।
ਇਸ ਮੌਕੇ 'ਤੇ ਮੈਂਬਰ ਪੰਚਾਇਤ ਬਲਵਿੰਦਰ ਸਿੰਘ ਤੇ ਮੁਖਤਿਆਰ ਸਿੰਘ ਨੇ ਵਿਸ਼ਵਾਸ ਦਵਾਇਆ ਉਹ ਭਾਰਤੀ ਜਨਤਾ ਪਾਰਟੀ ਨੂੰ ਜਿਤਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ 'ਤੇ ਚੇਅਰਮੈਨ ਕੰਵਰਬੀਰ ਸਿੰਘ ਮੰਜ਼ਿਲ, ਭਾਜਪਾ ਦੇ ਮੰਡਲ ਪ੍ਰਧਾਨ ਸੁਪਨਦੀਪ ਸਿੰਘ ਸਾਬੀ, ਸਰਬਜੀਤ ਸਿੰਘ,ਮੈਂਬਰ ਪੰਚਾਇਤ ਲਖਵਿੰਦਰ ਸਿੰਘ,ਮੁਖਤਿਆਰ ਸਿੰਘ ਮੈਂਬਰ ਪੰਚਾਇਤ,ਜਗਦੀਪ ਸਿੰਘ ਬਾਠ,ਨਿਰਮਲ ਸਿੰਘ,ਕਰਤਾਰ ਸਿੰਘ ਵੀ ਹਾਜ਼ਰ ਸਨ।