ਸਵੀਪ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਰੋਹਿਤ ਗੁਪਤਾ
ਬਟਾਲਾ, 22 ਅਪ੍ਰੈਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਸਵੀਪ ਟੀਮ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾਂ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ `ਇਸ ਵਾਰ ਸੱਤਰ ਪਾਰ ‘ ਤਹਿਤ ਵੱਖ-ਵੱਖ ਪਿੰਡਾਂ, ਮੁਹੱਲਿਆਂ ਅਤੇ ਸਕੂਲਾਂ ਵਿੱਚ ਜਾ ਕੇ ਸਵੀਪ ਗਤੀਵਿਧੀਆਂ ਦੁਆਰਾ ਆਮ ਨਾਗਰਿਕਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪ੍ਰਤੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸੀਨੀ ਸੈਕੰ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਪੋਸਟਰ ਮੇਂਕਿੰਗ ਮੁਕਾਬਲੇ ਕਰਵਾਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਉਨ੍ਹਾਂ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਅਹਿਮੀਅਤ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ ਅਤੇ ਬਿਨ੍ਹਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਵੋਟ ਦਾ ਅਧਿਕਾਰ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਹਾਇਕ ਨੋਡਲ ਅਫ਼ਸਰ ਸਵੀਪ ਮੈਂਬਰ ਸ. ਗੁਰਮੀਤ ਸਿੰਘ ਭੋਮਾ ਵੱਲੋਂ ਵੋਟਰ ਪ੍ਰਣ ਕਰਵਾਇਆ ਗਿਆ। ਅੰਗਰੇਜੀ ਲੈਕਚਰਾਰ ਵਰਿੰਦਰ ਸਿੰਘ ਰੰਧਾਵਾ ਵੱਲੋਂ ਸਟੇਜ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਇਸ ਮੌਕੇ ਪ੍ਰਿੰਸੀਪਲ ਸੁਨੀਤਾ ਸ਼ਰਮਾਂ ਵੱਲੋਂ ਸਵੀਪ ਟੀਮ ਦਾ ਸਕੂਲ ਪਹੁੰਚਣ ਤੇ ਧੰਨਵਾਦ ਕੀਤਾ। ਇਸ ਮੌਕੇ ਸਵੀਪ ਟੀਮ ਮੈਂਬਰ ਪਰਮਿੰਦਰ ਸਿੰਘ ਸੈਣੀ, ਗਗਨਦੀਪ ਸਿੰਘ ਅਤੇ ਅਮਰਜੀਤ ਸਿੰਘ ਪੂਰੇਵਾਲ ਸਮੇਤ ਸਮੂਹ ਸਟਾਫ ਹਾਜ਼ਰ ਸੀ।