ਸਕੂਲ ਦੇ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ - ਪ੍ਰਿੰਸੀਪਲ
ਮਨਜੀਤ ਸਿੰਘ ਢੱਲਾ
ਜੈਤੋ,22 ਅਪ੍ਰੈਲ 2024 :
ਸ਼ਿਵਾਲਿਕ ਕਿਡਜ਼ ਸਕੂਲ ਵਿੱਚ 22 ਅਪ੍ਰੈਲ 2024 ਨੂੰ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ ।
ਜਿਵੇਂ ਕਿ ਹਰ ਸਾਲ 22 ਅਪ੍ਰੈਲ ਨੂੰ ਪੂਰੀ ਦੁਨੀਆਂ 'ਚ ਧਰਤੀ ਦਿਵਸ ਮਨਾਇਆ ਜਾਂਦਾ ਹੈ ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਧਰਤੀ ਨੂੰ ਬਚਾਉਣਾ ਹੈ | ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ 22 ਅਪ੍ਰੈਲ 1970 ਨੂੰ ਅਮਰੀਕੀ ਸੈਨੇਟਰ ਅਤੇ ਵਾਤਾਵਰਣ ਪ੍ਰੇਮੀ ਗੇਲਰਡ ਨੈਲਸਨ ਦੁਆਰਾ ਕੀਤੀ ਗਈ ਸੀ।
ਸ਼ਿਵਾਲਿਕ ਕਿਡਜ਼ ਸਕੂਲ ਵਿੱਚ ਵੱਖ-ਵੱਖ ਤਰੀਕਿਆਂ ਨਾਲ ਧਰਤੀ ਦਿਵਸ ਮਨਾਇਆ ਗਿਆ । ਨਰਸਰੀ ਤੋਂ ਲੈ ਕੇ ਯੂ. ਕੇ ਜੀ ਜਮਾਤ ਦੇ ਬੱਚੇ ਹਰੇ ਰੰਗ ਦੇ ਕੱਪੜੇ ਪਹਿਨ ਕੇ ਆਏ ਤੇ ਹਰੇ ਰੰਗ ਦੇ ਫਲ ਤੇ ਸਬਜ਼ੀਆਂ ਆਪਣੇ ਖਾਣੇ ਵਿੱਚ ਲੈ ਕੇ ਆਏ ਚੌਥੀ ਤੇ ਛੇਵੀਂ ਜਮਾਤ ਦੇ ਬੱਚਿਆਂ ਨੇ ਵੱਖ-ਵੱਖ ਤਰਾਂ ਦੇ ਪੌਦੇ ਲਗਾ ਕੇ ਧਰਤੀ ਦਿਵਸ ਮਨਾਇਆ ਤੇ ਆਪਣੀ ਧਰਤੀ ਨੂੰ ਹਰਿਆ ਭਰਿਆ ਰੱਖਣ ਲਈ ਇਹਨਾਂ ਪੌਦਿਆਂ ਦੀ ਸੰਭਾਲ ਕਰਨ ਦਾ ਵਾਅਦਾ ਕੀਤਾ ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਨੇ ਬੱਚਿਆਂ ਨੂੰ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਕਿਹਾ ਤੇ ਬੱਚਿਆਂ ਨੂੰ ਭਵਿੱਖ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ।
ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ਼੍ਰੀ ਅਸ਼ਵਨੀ ਕੁਮਾਰ ਗਰਗ, ਸਰਦਾਰ ਜਗਮੇਲ ਸਿੰਘ ਸ਼੍ਰੀ ਗੌਰਵ ਗਰਗ ਅਤੇ ਸ਼੍ਰੀਮਤੀ ਦੀਪੀ ਗਰਗ ਨੇ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਸੰਬੰਧੀ ਜਾਗਰੂਕ ਕੀਤਾ।